Kotkapura News: (ਅਜੈ ਮਨਚੰਦਾ) ਕੋਟਕਪੂਰਾ। ਕੋਟਕਪੂਰਾ ਸ਼ਹਿਰ ਦੇ ਮਾਲ ਗੋਦਾਮ ਰੋਡ ‘ਤੇ ਸਥਿਤ ਗਰਗ ਬ੍ਰਦਰਜ਼ ਨਾਮਕ ਦੁਕਾਨ ‘ਤੇ ਦਿਨ-ਦਿਹਾੜੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਦੁਕਾਨ ਮਾਲਕ ਵਿਜੈ ਕੁਮਾਰ ਗਰਗ ਨੇ ਦੱਸਿਆ ਕਿ ਅਣਪਛਾਤੇ ਮੋਟਰਸਾਈਕਲ ਸਵਾਰ ਉਸ ਦੀ ਦੁਕਾਨ ਤੋਂ ਲੈਪਟਾਪ ਅਤੇ ਮਹੱਤਵਪੂਰਣ ਦਸਤਾਵੇਜ਼ਾਂ ਨਾਲ ਭਰਿਆ ਬੈਗ ਚੁੱਕ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: Punjab Crime News: ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ, ਹਥਿਆਰ ਬਰਾਮਦ
ਘਟਨਾ ਉਸ ਸਮੇਂ ਵਾਪਰੀ ਜਦੋਂ ਸਵੇਰੇ ਉਹ ਦੁਕਾਨ ‘ਤੇ ਆਏ ਸਨ। ਇਸ ਦੌਰਾਨ ਪਹਿਲਾਂ ਤੋਂ ਹੀ ਤਾਕ ਵਿਚ ਘੁੰਮ ਰਹੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਮੌਕਾ ਵੇਖ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ। ਬੈਗ ਵਿੱਚ ਲੈਪਟਾਪ ਤੋਂ ਇਲਾਵਾ ਦੁਕਾਨ ਦੀ ਰਸੀਦ ਬੁੱਕ ਅਤੇ ਹੋਰ ਜ਼ਰੂਰੀ ਕਾਗਜ਼ਾਤ ਸਨ। ਇਹ ਸਾਰੀ ਘਟਨਾ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ‘ਚ ਲੈ ਕੇ ਅਣਪਛਾਤੇ ਚੋਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। Kotkapura News














