ਸ਼ਹਿਰੀ ਚੋਣਾਂ ਲਈ ਅੱਜ ਐਲਾਨੀਆਂ ਜਾਣਗੀਆਂ ਤਾਰੀਖਾਂ | Urban Elections Punjab
- ਸੂਬਾ ਚੋਣ ਕਮਿਸ਼ਨ ਅਜੇ ਕਰੇਗਾ ਐਲਾਨ, 22 ਦਸੰਬਰ ਨੂੰ ਚੋਣ ਕਰਵਾਏ ਜਾਣ ਦੀ ਉਮੀਦ
Urban Elections Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਭਲਕੇ ਸ਼ਨਿੱਚਰਵਾਰ ਨੂੰ ਕੀਤਾ ਜਾ ਰਿਹਾ ਹੈ। ਸੂਬਾ ਚੋਣ ਕਮਿਸ਼ਨ ਵੱਲੋਂ ਸ਼ਨਿੱਚਰਵਾਰ ਨੂੰ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਸੂਬਾ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਪਾਰਟੀਆਂ ਵਲੋਂ ਆਈ ਅਰਜ਼ੀਆਂ ’ਤੇ ਗੌਰ ਕਰਨ ਤੋਂ ਬਾਅਦ ਇਨ੍ਹਾਂ ਸ਼ਹਿਰੀ ਚੋਣਾਂ ਨੂੰ 25 ਦਸੰਬਰ ਤੋਂ ਪਹਿਲਾਂ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। Urban Elections Punjab
ਇਹ ਖਬਰ ਵੀ ਪੜ੍ਹੋ : Honesty: ਜਦ ਰਸਤੇ ‘ਚ ਡਿੱਗੇ ਮਿਲੇ 50 ਹਜ਼ਾਰ ਤਾਂਂ…
ਇਸ ਲਈ 22 ਦਸੰਬਰ ਐਤਵਾਰ ਨੂੰ ਚੋਣ ਕਰਵਾਏ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ। ਜੇਕਰ ਚੋਣਾਂ ਪ੍ਰੋਗਰਾਮ ਵਿੱਚ ਸਮਾਂ ਘੱਟ ਨਜ਼ਰ ਆਇਆ ਤਾਂ 22 ਦਸੰਬਰ ਤੋਂ ਇੱਕ-ਦੋ ਦਿਨ ਅੱਗੇ ਇਨ੍ਹਾਂ ਚੋਣਾਂ ਨੂੰ ਪਾਇਆ ਜਾ ਸਕਦਾ ਹੈ ਪਰ 24 ਦਸੰਬਰ ਦੀ ਰਾਤ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਨੇਪਰੇ ਚਾੜ੍ਹ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਇਸ ਸਮੇਂ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਣੇ ਫਗਵਾੜਾ ਨਗਰ ਨਿਗਮ ਦੀਆਂ ਚੋਣਾਂ ਪਂੈਡਿੰਗ ਹਨ। Urban Elections Punjab
ਤਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 42 ਦੇ ਲਗਭਗ ਨਗਰ ਕੌਂਸਲ ਦੀਆਂ ਚੋਣਾਂ ਵੀ ਪੈਂਡਿੰਗ ਚੱਲ ਰਹੀਆਂ ਹਨ। ਚੋਣਾਂ ਕਰਵਾਉਣ ਲਈ ਹਾਈ ਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਆਦੇਸ਼ ਵੀ ਜਾਰੀ ਹੋ ਚੁੱਕੇ ਹਨ। ਇੱਥੇ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨਗਰ ਨਿਗਮ ਚੋਣਾਂ ਨੂੰ 31 ਦਸੰਬਰ ਤੋਂ ਪਹਿਲਾਂ-ਪਹਿਲਾਂ ਕਰਵਾਏ ਜਾਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੋਇਆ ਹੈ। ਹੁਣ ਇਨ੍ਹਾਂ ਨਗਰ ਨਿਗਮ ਚੋਣਾਂ ਨੂੰ 25 ਦਸੰਬਰ ਤੋਂ ਪਹਿਲਾਂ ਪਹਿਲਾਂ ਕਰਵਾਏ ਜਾਣ ਸਬੰਧੀ ਸੂਬਾ ਚੋਣ ਕਮਿਸ਼ਨ ਵੱਲੋਂ ਫੈਸਲਾ ਕਰ ਲਿਆ ਗਿਆ ਹੈ। ਇਸ ਲਈ ਅੱਜ ਸ਼ਨਿੱਚਰਵਾਰ ਨੂੰ ਇਨ੍ਹਾਂ ਚੋਣਾਂ ਸਬੰਧੀ ਐਲਾਨ ਕਰ ਦਿੱਤਾ ਜਾਵੇਗਾ। Urban Elections Punjab