ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਤਿਆਰੀਆਂ ਦਾ ਡੀਸੀ ਤੇ ਐਸਪੀ ਨੇ ਲਿਆ ਜਾਇਜ਼ਾ

Kisan Morcha
ਖਨੌਰੀ ਹਰਿਆਣਾ ਬਾਰਡਰ ਤੇ ਜਾਇਜਾ ਲੈਣ ਪਹੁੰਚੇ ਡੀਸੀ ਜੀਂਦ।

ਹਰਿਆਣਾ ’ਚ ਸਾਂਤੀ ਭੰਗ ਨਹੀਂ ਹੋਣ ਦੇਵਾਂਗੇ : ਡੀਜੀਪੀ ਕਪੂਰ

(ਬਲਕਾਰ ਸਿੰਘ) ਖਨੌਰੀ। ਸੰਯੁਕਤ ਕਿਸਾਨ ਮੋਰਚੇ ਗੈਰ-ਰਾਜਨੀਤਿਕ ਅਤੇ ਕਈ ਹੋਰ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ 13 ਫਰਵਰੀ ਦੇ ਦਿੱਲੀ ਕੂਚ ਕਰਨ ਦੇ ਦਿੱਤੇ ਗਏ ਸੱਦੇ ’ਤੇ ਜਿਥੇ ਕਿਸਾਨ ਆਗੂਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਕੇ ਤਿਆਰੀਆਂ ਅਰੰਭੀਆਂ ਹੋਈਆਂ ਹਨ, ਉੱਥੇ ਹੀ ਹਰਿਆਣਾ ਪ੍ਰਸ਼ਾਸਨ ਵੱਲੋਂ ਵੀ ਕਰੀਬ ਤਿੰਨ ਸਾਲ ਪਹਿਲਾਂ ਵਾਂਗ ਹੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਆਪਣੇ ਪ੍ਰਬੰਧ ਪੁਖਤਾ ਕਰਨ ਵਿੱਚ ਰੁਝਿਆ ਹੋਇਆ ਹੈ। Kisan Morcha

ਹਰਿਆਣਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਬੈਰੀਕੇਡ ਅਤੇ ਪੱਥਰ ਲਾ ਦਿੱਤੇ (Kisan Morcha)

ਇਸ ਵਾਰ ਵੀ ਗੈਰ ਰਾਜਨੀਤਿਕ ਤੋਂ ਸੰਯੁਕਤ ਸਮਾਜ ਮੋਰਚਾ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦੇ ਸੱਦੇ ’ਤੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਸ਼ਰਤਾਂ ਮਨਾਉਣ ਲਈ ਦੁਬਾਰਾ ਕੂਚ ਕਰਨਾ ਹੈ ਜਿਸ ਤੋਂ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਬੈਰੀਕੇਡ ਅਤੇ ਪੱਥਰ ਲਾ ਦਿੱਤੇ ਹਨ। ਕਿਸਾਨਾਂ ਨੂੰ ਦਿੱਲੀ ਕੂਚ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜੀਂਦ ਅਤੇ ਐਸਪੀ ਭਾਰੀ ਪੁਲਿਸ ਫੋਰਸ ਨਾਲ ਹਰਿਆਣਾ ਬਾਰਡਰ ’ਤੇ ਪਹੁੰਚੇ ਦੂਜੇ ਪਾਸੇ ਹਰਿਆਣਾ ਦੇ ਡੀਜੀਪੀ ਕਪੂਰ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਪੈਰਾਮਿਲਟਰੀ ਫੋਰਸ ਮਿਲ ਚੁੱਕੀ ਹੈ ਹਰਿਆਣਾ ਦੀ ਅਮਨ ਸ਼ਾਂਤੀ ਕਾਨੂੰਨ ਭੰਗ ਨਹੀਂ ਹੋਣ ਦੇਵਾਂਗੇ। Kisan Morcha

ਇਹ ਵੀ ਪੜ੍ਹੋ: ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ’ਚ ਦਿੱਤਾ ਭਾਸ਼ਣ

ਇਸ ਸਬੰਧੀ ਅੱਜ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਲਖਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਕਾਫਲੇ ਦੇ ਨਾਲ ਇਸ ਵਾਰ ਦਿੱਲੀ ਕੂਚ ਕਰਾਂਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਵੱਲੋਂ ਲਾਈ ਗਈਆਂ ਬੈਰੀਕੇਡ ਰੋਕਾਂ ਕਿਸਾਨਾਂ ਅੱਗੇ ਕੁਝ ਨਹੀਂ ਹਨ। ਦਿੱਲੀ ਮੁੱਖ ਮਾਰਗ ’ਤੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਨੇੜੇ ਸਥਿਤ ਪੰਜਾਬ ਹਰਿਆਣਾ ਬਾਰਡਰ ’ਤੇ ਬੈਰੀਕੇਡ ਅਤੇ ਸੀਮਿੰਟ ਦੀਆਂ ਵੱਡੀਆਂ ਵੱਡੀਆਂ ਸਲੈਬਾਂ ਲਿਆ ਕੇ ਧਰ ਦਿੱਤੀਆਂ ਗਈਆਂ ਹਨ, ਜਿਸ ਨਾਲ ਪੰਜਾਬ ਹਰਿਆਣਾ ਨੂੰ ਆਪਸ ਵਿਚ ਜੋੜਨ ਵਾਲੇ ਇਸ ਬਾਰਡਰ ਤੇ ਨਵੰਬਰ 2020 ਵਿਚ ਹੋਏ ਘਟਨਾਕ੍ਰਮ ਦੀਆਂ ਯਾਦਾਂ ਇਕ ਵਾਰ ਫਿਰ ਤਾਜਾ ਹੋ ਗਈਆਂ ਹਨ।

LEAVE A REPLY

Please enter your comment!
Please enter your name here