ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਤੇ ਐਸਐਸਪੀ ਨੇ ਸੰਭਾਲੀ ਕਮਾਨ

Sach Kahoon Punjabi Desk Picture
Published On

ਨਾਭਾ ਦੇ ਪਿੰਡ ਰੋਹਟਾ ਤੇ ਰੋਹਟੀ ਮੌੜਾਂ ਵਿਖੇ ਖੇਤਾਂ ’ਚ ਜਾ ਕੇ ਪਰਾਲੀ ਨੂੰ ਲਾਈ ਅੱਗ ਬੁਝਵਾਈ ਕਿਸਾਨ ਪਰਾਲੀ ਨਿਪਟਾਰੇ ਲਈ ਮਸ਼ੀਨਾਂ ਵਾਸਤੇ ਚੈਟਬੋਟ ਨੰਬਰ 7380016070 ’ਤੇ ਸੰਪਰਕ ਕਰਨ: ਡੀਸੀ (ਤਰੁਣ ਕੁਮਾਰ ਸ਼ਰਮਾ) ਨਾਭਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਨਾਭਾ ਦੇ ਹੌਟਸਪੌਟ ਪਿੰਡਾਂ ਦਾ ਦੌਰਾ ਕਰਦਿਆਂ ਦੋ ਥਾਵਾਂ ’ਤੇ ਖੇਤਾਂ […]

ਨਾਭਾ ਦੇ ਪਿੰਡ ਰੋਹਟਾ ਤੇ ਰੋਹਟੀ ਮੌੜਾਂ ਵਿਖੇ ਖੇਤਾਂ ’ਚ ਜਾ ਕੇ ਪਰਾਲੀ ਨੂੰ ਲਾਈ ਅੱਗ ਬੁਝਵਾਈ

  • ਕਿਸਾਨ ਪਰਾਲੀ ਨਿਪਟਾਰੇ ਲਈ ਮਸ਼ੀਨਾਂ ਵਾਸਤੇ ਚੈਟਬੋਟ ਨੰਬਰ 7380016070 ’ਤੇ ਸੰਪਰਕ ਕਰਨ: ਡੀਸੀ

(ਤਰੁਣ ਕੁਮਾਰ ਸ਼ਰਮਾ) ਨਾਭਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਨਾਭਾ ਦੇ ਹੌਟਸਪੌਟ ਪਿੰਡਾਂ ਦਾ ਦੌਰਾ ਕਰਦਿਆਂ ਦੋ ਥਾਵਾਂ ’ਤੇ ਖੇਤਾਂ ’ਚ ਪਰਾਲੀ ਨੂੰ ਲਾਈ ਅੱਗ ਮੌਕੇ ’ਤੇ ਜਾ ਕੇ ਬੁਝਵਾਈ। ਇਸ ਦੌਰਾਨ ਪਿੰਡ ਰੋਹਟਾ ਅਤੇ ਰੋਹਟੀ ਮੌੜਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਸਾਹਨੀ ਤੇ ਵਰੁਣ ਸ਼ਰਮਾ ਨੇ ਕਿਹਾ ਕਿ ਕਿਸਾਨ ਪਰਾਲੀ ਸੰਭਾਲਣ ਲਈ ਬੇਲਰ ਆਦਿ ਮਸ਼ੀਨਰੀ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫ਼ੇਸ ਸੀਡਰ ਲੈਣ ਲਈ ਵਟਸ ਐਪ ਚੈਟ ਬੋਟ ਨੰਬਰ 73800-16070 ’ਤੇ ਸੰਪਰਕ ਕਰਨ। ਇਸ ਤੋਂ ਬਿਨ੍ਹਾਂ ਕਣਕ ਨੂੰ ਸੁੰਡੀ ਆਦਿ ਦੇ ਹਮਲੇ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। (Stubble Burning)

ਕਿਸਾਨ ਪ੍ਰਸ਼ਾਸਨ ਦਾ ਸਾਥ ਦੇ ਕੇ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਅੱਗੇ ਆਉਣ (Stubble Burning)

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟਿ੍ਰਬਿਊਨ ਦੇ ਪਰਾਲੀ ਨਾ ਸਾੜਨ ਬਾਰੇ ਆਦੇਸ਼ਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਰੋਜ਼ਾਨਾ ਪਿੰਡਾਂ ’ਚ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਪਿੰਡ ਦੇ ਨੰਬਰਦਾਰਾਂ, ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਐਸ.ਡੀ.ਐਮ. ਦਫ਼ਤਰ ਨਾਲ ਸੰਪਰਕ ਕਰਕੇ ਵੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲ ਸਕਦੇ ਹਨ।

Stubble-Burning
ਨਾਭਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਪਿੰਡ ਰੋਹਟਾ ਵਿਖੇ ਅੱਗ ਬੁਝਵਾਉਂਦੇ ਹੋਏ। ਤਸਵੀਰ: ਤਰੁਣ ਕੁਮਾਰ ਸ਼ਰਮਾ

ਇਹ ਵੀ ਪੜ੍ਹੋ : ਪਿਸਤੌਲ ਦੀ ਨੋਕ ’ਤੇ ਦਿਨ-ਦਿਹਾੜੇ ਲੁੱਟ

ਡੀ.ਸੀ. ਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੌਣ-ਪਾਣੀ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਅਤੇ ਆਪਣੀ ਤੇ ਆਪਣੇ ਬੱਚਿਆਂ ਦੀ ਜਿੰਦਗੀ ਤੇ ਪਸ਼ੂ-ਪੰਛੀਆਂ ਨੂੰ ਬਚਾਉਣ ਲਈ ਪਰਾਲੀ ਨਾ ਸਾੜਨ ਸਗੋਂ ਇਸਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਤਾਂ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਨੁਕਸਾਨ ਹੀ ਨੁਕਸਾਨ ਹਨ ਅਤੇ ਇਸ ਨੂੰ ਸੰਭਾਲਣ ਦੇ ਫਾਇਦੇ ਹੀ ਫਾਇਦੇ, ਇਸ ਲਈ ਕਿਸਾਨ ਪ੍ਰਸ਼ਾਸਨ ਦਾ ਸਾਥ ਦੇ ਕੇ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਅੱਗੇ ਆਉਣ ਤਾਂ ਕਿ ਪਰਾਲੀ ਤੇ ਨਾੜ ਨੂੰ ਅੱਗ ਲਾਉਣ ਦੇ ਨੁਕਸਾਨ ਤੋਂ ਬਚਿਆ ਜਾ ਸਕੇ। (Stubble Burning)

About The Author

Related Posts