ਸਾਡੇ ਨਾਲ ਸ਼ਾਮਲ

Follow us

14.2 C
Chandigarh
Friday, February 6, 2026
More
    Home Breaking News Bathinda News...

    Bathinda News: ਡੀਸੀ ਤੇ ਐੱਸਐੱਸਪੀ ਵੱਲੋਂ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ

    Bathinda News
    ਬਠਿੰਡਾ : ਖੇਤਾਂ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਬਠਿੰਡਾ।

    (ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹੇ ’ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। Bathinda News

    ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ’ਚ ਪਿਛਲੇ ਸਾਲ ਲਗਭਗ 34 ਦੇ ਕਰੀਬ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਪਰ ਇਸ ਵਾਰ 4-5 ਕੇਸ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਕਿਸਾਨ ਸੁਪਰ ਸੀਡਰ ਮਸ਼ੀਨ ਨਾਲ ਹੀ ਕਣਕ ਦੀ ਬਿਜਾਈ ਨੂੰ ਤਰਜ਼ੀਹ ਦੇਣ। Bathinda News

    ਇਹ ਵੀ ਪੜ੍ਹੋ: School Timings Changed: ਠੰਢ ਦਾ ਮੌਸਮ ਸ਼ੁਰੂ ਹੁੰਦੇ ਹੀ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

    ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਉਪਲੱਬਧ ਨਹੀਂ ਹੁੰਦੀ ਤਾਂ ਉਹ ਜ਼ਿਲ੍ਹੇ ਭਰ ’ਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ’ਚ ਲਗਾਈਆਂ ਗਈਆਂ ਵੱਖ-ਵੱਖ ਟੀਮਾਂ ਨਾਲ ਸੰਪਰਕ ਕਰਕੇ ਮਸ਼ੀਨਰੀ ਲੈ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਅਗਾਂਹ ਵਧੂ ਕਿਸਾਨ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ ਜੋ ਕਿ ਮੌਕੇ ’ਤੇ ਹੀ ਸੁਪਰਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰ ਰਿਹਾ ਸੀ, ਉਹਨਾਂ ਕਿਸਾਨ ਦੀ ਸੋਚ ਨੂੰ ਸਲਾਮ ਕਰਦਿਆਂ ਉਸ ਦੀ ਹੌਸਲਾ-ਅਫਜਾਈ ਵੀ ਕੀਤੀ। ਇਸ ਮੌਕੇ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਗੁਰਜੀਤ ਵਿਰਕ ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਨਵਜੀਤ ਸਿੰਘ ਨੋਡਲ ਅਫਸਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

    LEAVE A REPLY

    Please enter your comment!
    Please enter your name here