(ਸੱਚ ਕਹੂੰ ਨਿਊਜ਼) ਪਟਿਆਲਾ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਝੁੱਗੀ ਝੌਂਪੜੀਆਂ ’ਚ ਰਹਿੰਦੇ ਬੱਚਿਆਂ ਦੀ ਭਲਾਈ ਲਈ ਕੰਮ ਕਰਦੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਸਲਮ ਸੁਸਾਇਟੀ ਨਾਲ ਮਿਲ ਕੇ ਤਫ਼ਜੱਲਪੁਰਾ ਵਿਖੇ ਸਲੱਮ ਬੱਚਿਆਂ ਨਾਲ ਗਰੀਨ ਦੀਵਾਲੀ ਮਨਾਈ। (DC Celebrated Diwali)
ਇਹ ਵੀ ਪੜ੍ਹੋ : ਬਿਜਲੀ ਵਿਭਾਗ ਨੇ ਖਪਤਕਾਰਾਂ ਨੂੰ ਦਿੱਤੀ ਰਾਹਤ, ਲਿਆ ਫ਼ੈਸਲਾ
ਇਸ ਮੌਕੇ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਨ ਮੌਕੇ ਡੀ.ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਸਲੱਮ ਖੇਤਰ ’ਚ ਰਹਿ ਰਹੇ ਬੱਚਿਆਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ’ਚ ਵਿਸ਼ਵਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਬੱਚਿਆਂ ਨੂੰ ਆਪਣੇ ਜੀਵਨ ’ਚ ਟੀਚੇ ਨਿਰਧਾਰਤ ਕਰਨ ਅਤੇ ਉਸ ਟੀਚੇ ’ਤੇ ਪਹੁੰਚਣ ਲਈ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾ ਕੇਵਲ ਬੱਚਿਆਂ ਸਗੋਂ ਉਨ੍ਹਾਂ ਦੇ ਮਾਪਿਆਂ ਦੀ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ। (DC Celebrated Diwali)

ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਸਲਮ ਸੁਸਾਇਟੀ ਵਿਚੋਂ ਪੜ੍ਹ ਕੇ ਬੀ.ਟੈਕ ਅਤੇ ਨਰਸਿੰਗ ਕਰ ਰਹੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਉਨਾਂ ਦੇ ਘਰ ਜਾ ਕੇ ਮਾਪਿਆਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸੰਸਥਾ ਵੱਲੋਂ ਸਹਿਯੋਗ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।