ਅੱਕੇ ਕਿਸਾਨਾਂ ਨੇ ਘੇਰਿਆ ਡੀਸੀ ਦਫਤਰ

Farmers

ਡੀਸੀ ਰਾਹੀਂ ਭੇਜਿਆ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ

ਗੁਰਦਾਸਪੁਰ। ਵੱਖ-ਵੱਖ ਪ੍ਰੇਸ਼ਾਨੀਆਂ ਤੋਂ ਅੱਕੇ ਕਿਸਾਨਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਸੁੱਕਾ ਤਲਾਅ ਗੁਰਦਾਸਪੁਰ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ‘ਚ ਰੋਸ ਮਾਰਚ ਕੀਤਾ। ਇਸ ਉਪਰੰਤ ਇਨ੍ਹਾਂ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਡੀ. ਸੀ. ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ ਭੇਜਿਆ। DC

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਦਿਨੋ-ਦਿਨ ਪਤਲੀ ਹੁੰਦੀ ਜਾ ਰਹੀ ਹੈ ਪਰ ਸਰਕਾਰਾਂ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ ਵਾਲੇ ਗੰਨਾ ਕਾਸ਼ਤਕਾਰਾਂ ਨੂੰ ਨਾ ਤਾਂ ਪੂਰੇ ਰੇਟ ਮਿਲਦੇ ਹਨ ਅਤੇ ਨਾ ਹੀ ਸਮੇਂ ਸਿਰ ਅਦਾਇਗੀਆਂ ਹੁੰਦੀਆਂ ਹਨ। ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਹੋਏ ਅਤੇ ਮਹਿੰਗਾਈ ਨੇ ਕਿਸਾਨਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਇਸੇ ਤਰ੍ਹਾਂ ਉਨ੍ਹਾਂ ਬਾਸਮਤੀ, ਮੱਕੀ, ਨਰਮੇ ਅਤੇ ਹੋਰ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਅਤੇ ਨਾਲ ਹੀ ਫਸਲਾਂ ਦੇ ਸਮਰਥਨ ਮੁੱਲਾਂ ‘ਚ ਵਾਧਾ ਨਾ ਕੀਤੇ ਜਾਣ ਵਿਰੁੱਧ ਵੀ ਭੜਾਸ ਕੱਢੀ। DC

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।