ਬੱਧਨੀ ਵਿੱਖੇ ਕਬੱਡੀ ਖਿਡਾਰੀ ਤੇ ਉਸਦੀ ਮਾਤਾ ਤੇ ਜਾਨਲੇਵਾ ਹਮਲਾ

Kabaddi Player
ਕਬੱਡੀ ਖਿਡਾਰੀ ਦੀ ਫਾਈਲ ਫੋਟੋ।

ਮੋਗਾ (ਵਿੱਕੀ ਕੁਮਾਰ)। ਬੀਤੀ ਦੇਰ ਰਾਤ ਮੋਗਾ ਦੇ ਪਿੰਡ ਬੱਧਨੀ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਸਿੰਘ ਕਿੰਦਾ ਬੱਧਨੀ ਦੇ ਘਰ ਅੰਦਰ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਮਲੇ ਦੌਰਾਨ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਕੁਲਵਿੰਦਰ ਦੀ ਮਾਤਾ ਗੰਭੀਰ ਜ਼ਖਮੀ ਹੋਏ ਹਨ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੋ ਜਾਓ ਤਿਆਰ, ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਫਿਲਹਾਲ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਿਡਾਰੀ ਕੁਲਵਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦੋਸ਼ ਲਾਏ ਹਨ ਕਿ ਕੁੱਝ ਲੋਕ ਉਸ ਨਾਲ ਰੰਜਿਸ਼ ਰੱਖਦੇ ਸਨ, ਜਿਸ ਕਾਰਨ ਇਹ ਹਮਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਵੀ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here