ਭਿਆਨਕ ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਮੌਤ

Road Accident

(ਸੁਖਜੀਤ ਮਾਨ) ਬਠਿੰਡਾ। ਬਠਿੰਡਾ-ਡੱਬਵਾਲੀ ਰੋਡ ’ਤੇ ਸੀਸ਼ ਮਹਿਲ ਨੇੜੇ ਮੋਟਰਸਾਈਕਲ ਤੇ ਟ੍ਰਾਲੇ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਸੀ ਜੋ ਸਵੇਰ ਵੇਲੇ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਤਾਂ ਹਾਦਸੇ ਦਾ ਸ਼ਿਕਾਰ ਹੋ ਗਿਆ। (Road Accident)

ਵੇਰਵਿਆਂ ਮੁਤਾਬਿਕ ਅੰਗਰੇਜ ਸਿੰਘ (50) ਪੁੱਤਰ ਜੁਗਰਾਜ ਸਿੰਘ ਵਾਸੀ ਦੀਪਾ ਬੰਗੀ, ਜੋ ਕੋਟਸ਼ਮੀਰ ਪੁਲਿਸ ਚੌਂਕੀ ’ਚ ਡਿਊਟੀ ’ਤੇ ਤਾਇਨਾਤ ਸੀ। ਅੱਜ ਸਵੇਰੇ ਉਹ ਆਪਣੀ ਡਿਊਟੀ ਲਈ ਆ ਰਿਹਾ ਸੀ ਤਾਂ ਬਠਿੰਡਾ-ਡੱਬਵਾਲੀ ਰੋਡ ’ਤੇ ਸੀਸ਼ ਮਹਿਲ ਦੇ ਨੇੜੇ ਮੋਟਰ ਸਾਈਕਲ ਤੇ ਟਰਾਲੇ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ’ਚ ਕਾਲਜ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨੀ ਪੱਖੀ ਨਾਅਰੇ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਸਹਾਰਾ ਦੇ ਵਰਕਰ ਮੌਕੇ ’ਤੇ ਪੁੱਜੇ ਤਾਂ ਦੇਖਿਆ ਮੌਕੇ ’ਤੇ ਹੀ ਮੋਟਰਸਾਈਕਲ ਸਵਾਰ ਅੰਗਰੇਜ ਸਿੰਘ ਦੀ ਮੌਤ ਹੋ ਗਈ। ਵਰਧਮਾਨ ਪੁਲਿਸ ਚੌਂਕੀ ਦੀ ਪੁਲਿਸ ਵੀ ਮੌਕੇ ’ਤੇ ਘਟਨਾ ਸਥਾਨ ’ਤੇ ਪੁੱਜੀ। ਸਹਾਰਾ ਵਰਕਰਾਂ ਨੇ ਪੁਲਿਸ ਦੀ ਮੌਜੂਦਗੀ ’ਚ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ। ਵਰਧਮਾਨ ਪੁਲਿਸ ਚੌਂਕੀ ਮਾਮਲੇ ਦੀ ਜਾਂਚ ’ਚ ਜੁਟ ਕੇ ਟ੍ਰਾਲੇ ਨੂੰ ਟ੍ਰੇਸ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ