ਫਿਲੀਪੀਨਜ਼ ’ਚ ਪੰਜਾਬੀ ਨੌਜਵਾਨ ਦੀ ਮੌਤ, ਡੇਢ ਮਹੀਨਾ ਪਹਿਲਾਂ ਗਿਆ ਸੀ ਵਿਦੇਸ਼

Patiala News

ਵੀਡੀਓ ਕਾਲ ਦੌਰਾਨ ਪਿਆ ਦਿਲ ਦਾ ਦੌਰਾ | Patiala News

  • ਪਟਿਆਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਮਨੀਸ਼ | Patiala News

ਪਟਿਆਲਾ (ਸੱਚ ਕਹੂੰ ਨਿਊਜ਼)। ਫਿਲੀਪੀਨਜ਼ ’ਚ 35 ਸਾਲਾਂ ਦੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਪਟਿਆਲਾ ਦੇ ਸਮਾਣਾ ਦੇ ਕੇਸ਼ਵ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦਾ ਨਾਂਅ ਮਨੀਸ਼ ਸਿੰਗਲਾ ਹੈ। ਉਹ ਕਰੀਬ ਡੇਢ ਮਹੀਨਾ ਪਹਿਲਾਂ ਹੀ ਰੁਜਗਾਰ ਦੀ ਤਲਾਸ਼ ’ਚ ਫਿਲੀਪੀਨਜ਼ ਗਿਆ ਸੀ। ਦੇਰ ਰਾਤ ਉਹ ਵੀਡੀਓ ਕਾਲ ’ਤੇ ਗੱਲ ਕਰ ਰਿਹਾ ਸੀ ਤਾਂ ਉਸ ਨੇ ਦੱਸਿਆ ਕਿ ਉਸ ਦੀ ਛਾਤੀ ’ਚ ਬਹੁਤ ਤੇਜ਼ ਦਰਦ ਹੋ ਰਿਹਾ ਹੈ। 20 ਮਿੰਟਾਂ ਬਾਅਦ ਹੀ ਉਸ ਦੇ ਪਰਿਵਾਰ ਨੂੰ ਉਸ ਦੀ ਮੌਤ ਦੀ ਸੂਚਨਾ ਮਿਲ ਗਈ। ਜਿਸ ਤੋਂ ਬਾਅਦ ਹੁਣ ਪੂਰਾ ਪਰਿਵਾਰ ਸਦਮੇ ’ਚ ਹੈ। ਮ੍ਰਿਤਕ ਕਰੀਬ 7 ਲੱਖ ਰੁਪਏ ਖਰਚ ਕਰਕੇ ਫਿਲੀਪੀਨਜ਼ ਗਿਆ ਸੀ।

ਪਰਿਵਾਰ ਦਾ ਇੱਕੋ-ਇੱਕ ਸਹਾਰਾ ਸੀ ਮ੍ਰਿਤਕ ਮਨੀਸ਼ | Patiala News

ਮਨੀਸ਼ ਸਿੰਗਲਾ ਦੀ ਮੌਤ ਦੀ ਖਬਰ ਸੁਣਦੇ ਹੀ ਰਿਸ਼ਤੇਦਾਰ ਉਨ੍ਹਾਂ ਦੇ ਘਰ ਪਹੁੰਚੇ ਅਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਨੀਸ਼ ਦਾ ਪਟਿਆਲਾ ’ਚ ਕੰਮ ਠੀਕ ਤਰੀਕੇ ਨਾਲ ਨਹੀਂ ਚੱਲ ਰਿਹਾ ਸੀ, ਜਿਸ ਕਰਕੇ ਉਹ ਕੰਮ ਦੀ ਤਲਾਸ਼ ’ਚ ਫਿਲੀਪੀਨਜ਼ ਗਿਆ ਸੀ। ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਮਨੀਸ਼ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਉਹ ਪਰਿਵਾਰ ਦਾ ਇੱਕੋ-ਇੱਕ ਸਹਾਰਾ ਸੀ। ਮ੍ਰਿਤਕ ਆਪਣੇ ਪਿੱਛੇ ਪਰਿਵਾਰ ’ਚ ਇੱਕ ਛੋਟੀ ਬੇਟੀ ਛੱਡ ਗਿਆ ਹੈ। (Patiala News)

ਇਹ ਵੀ ਪੜ੍ਹੋ : ਤਿਉਹਾਰ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ, ਮਿੱਟੀ ਹੇਠਾਂ ਦਬ ਗਏ ਮਜ਼ਦੂਰ