ਸੜਕ ਹਾਦਸੇ ‘ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ, 2 ਗੰਭੀਰ ਜਖ਼ਮੀ

Road Accident
Road Accident

ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਚਾਨਕ ਹੀ ਵਾਪਰੇ ਇੱਕ ਸੜਕ ਹਾਦਸੇ (Accident) ’ਚ ਜ਼ਿਲੇ ਦੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਵਾਸੀਆਂ ਮੁਤਾਬਕ ਤਿੰਨੋਂ ਜਣੇ ਇੱਕੋ ਮੋਟਰਸਾਇਕਲ ’ਤੇ ਸਵਾਰ ਹੋ ਕੇ ਕਿਸੇ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਜਾ ਰਹੇ ਸਨ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਇੱਕ ਮੋਟਰਸਾਇਕਲ ’ਤੇ ਸਵਾਰ ਹੋ ਕੇ ਧਾਰਮਿਕ ਅਸਥਾਨ ਰਾੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਅਚਾਨਕ ਹੀ ਉਨਾਂ ਦਾ ਮੋਟਰਸਾਇਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਖੜੇ ਦਰਖ਼ਤਾਂ ਨਾਲ ਟਕਰਾ ਗਿਆ, ਜਿਸ ਕਾਰਨ ਮੋਟਰਸਾਇਕਲ ’ਤੇ ਸਵਾਰ ਤਿੰਨੋਂ ਨੌਜਵਾਨ ਵੀ ਗੰਭੀਰ ਰੂਪ ਵਿੱਖ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਰਾਹਗੀਰਾਂ ਦੁਆਰਾ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਜ਼ੇਰੇ ਇਲਾਜ਼ ਜਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਇੱਕ ਨੌਜਵਾਨ ਦਮ ਤੋੜ ਗਿਆ। ਜਦਕਿ ਉਸਦੇ ਦੋਵੇਂ ਸਾਥੀ ਇਲਾਜ਼ ਅਧੀਨ ਹਨ। ਮਿ੍ਰਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਸੀਨੀਅਰ ਸੈਕੰਡਰੀ ਸਕੂਲ ਛਪਾਰ ਵਿਖੇ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here