ਨਹਿਰ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

Canal
ਅਬੋਹਰ ਨਹਿਰ ਦੀ ਫਾਈਲ ਫੋਟੋ।

ਦੋਸਤਾਂ ਨਾਲ ਨਹਿਰ (Canal) ’ਚ ਗਿਆ ਸੀ ਨਹਾਉਣ

(ਸੱਚ ਕਹੂੰ ਨਿਊਜ਼) ਹਿਸਾਰ। ਹਿਸਾਰ ਨਹਿਰ (Canal) ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਉਹ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਮੋਹਿਤ ਸੈਕਟਰ 26-27 ਵਜੋਂ ਹੋਈ ਹੈ ਅਤੇ ਏਸੀ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਦੀ ਛੁੱਟੀ ਹੋਣ ਕਾਰਨ ਉਹ ਤਿੰਨ ਦੋਸਤਾਂ ਨਾਲ ਨਹਿਰ ‘ਚ ਨਹਾਉਣ ਪਹੁੰਚਿਆ ਸੀ। ਉਸ ਦੇ ਦੋਸਤਾਂ ਨੇ ਨਹਾਉਣਾ ਸ਼ੁਰੂ ਕਰ ਦਿੱਤਾ ਜਦੋਂ ਉਹ ਕੱਪੜੇ ਉਤਾਰ ਕੇ ਕਿਨਾਰੇ ‘ਤੇ ਬੈਠ ਗਿਆ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਤੇ ਉਹ ਪਾਣੀ ਦੇ ਤੇਜ਼ ਵਹਾਅ ’ਚ ਰੂੜ ਗਿਆ। (Canal)

ਇਹ ਵੀ ਪੜ੍ਹੋ : ਹੜ੍ਹ ਕਾਰਨ ਨੁਕਸਾਨੇ ਮਕਾਨਾਂ ਦਾ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ

ਉਸ ਦੇ ਦੋਸਤਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਦੀ ਗਹਿਰਾਈ ਕਾਰਨ ਉਹ ਵੀ ਡੁੱਬਣ ਲੱਗੇ। ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਕੱਢਿਆ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਗੋਤਾਖੋਰਾਂ ਨੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਰਾਤ 10 ਵਜੇ ਤੱਕ ਚੱਲੀ ਪਰ ਪਾਣੀ ਜ਼ਿਆਦਾ ਹੋਣ ਕਾਰਨ ਉਕਤ ਨੌਜਵਾਨ ਦਾ ਕੁਝ ਅਤਾ ਪਤਾ ਨਹੀਂ ਚੱਲਿਆ। ਇਸ ਤੋਂ ਬਾਅਦ ਸਿੰਚਾਈ ਵਿਭਾਗ ਨੇ ਨਹਿਰ ਵਿੱਚ ਪਾਣੀ ਘਟਾ ਦਿੱਤਾ। ਗੋਤਾਖੋਰਾਂ ਨੇ ਐਤਵਾਰ ਸਵੇਰੇ ਉਸ ਦੀ ਭਾਲ ਲਈ ਫਿਰ ਤੋਂ ਸ਼ੁਰੂ ਕੀਤੀ। ਘਟਨਾ ਸਥਾਨ ਤੋਂ ਕਰੀਬ 2 ਕਿਲੋਮੀਟਰ ਦੂਰੀ ’ਤੇ ਲਾਸ਼ ਮਿਲੀ ਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।