ਕਿਸਾਨ ਅੰਦੋਲਨ ’ਚੋਂ ਘਰ ਪਰਤ ਰਹੇ ਨੌਜਵਾਨ ਦੀ ਮੌਤ

ਪਿੰਡ ਮੰਡੀ ਕਲਾਂ ਦਾ ਰਹਿਣ ਵਾਲਾ ਸੀ ਨੌਜਵਾਨ ਮਨਪ੍ਰੀਤ ਸਿੰਘ
ਬਠਿੰਡਾ (ਸੁਖਜੀਤ ਮਾਨ)। ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਦੀ ਮੰਗ ਸਬੰਧੀ ਕੌਮੀ ਰਾਜਧਾਨੀ ਦਿੱਲੀ ਨੇੜਲੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚੋਂ ਵਾਪਿਸ ਪਰਤ ਰਹੇ ਜ਼ਿਲਾ ਬਠਿੰਡਾ ਦੇ ਇੱਕ ਹੋਰ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ’ਚ ਆਪਣਾ ਯੋਗਦਾਨ ਪਾ ਰਿਹਾ ਸੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੂਰ ਦੇ ਜ਼ਿਲਾ ਆਗੂ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਪਿੰਡ ਮੰਡੀ ਕਲਾਂ ਵਾਸੀ ਨੌਜਵਾਨ ਮਨਪ੍ਰੀਤ ਸਿੰਘ (23) ਪੁੱਤਰ ਗੁਰਦੀਪ ਸਿੰਘ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਿਲ ਸੀ। ਕਈ ਦਿਨਾਂ ਮਗਰੋਂ ਉਹ ਪਿੰਡ ਵਾਪਿਸ ਆ ਰਿਹਾ ਸੀ ਤਾਂ ਰਸਤੇ ’ਚ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫੌਤ ਹੋਏ ਨੌਜਵਾਨ ਕਿਸਾਨ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਦੱਸਣਯੋਗ ਹੈ ਕਿ ਇਸ ਕਿਸਾਨ ਅੰਦੋਲਨ ਦੇ ਚਲਦਿਆਂ ਹੁਣ ਤੱਕ 60 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.