ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ

ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ

ਭਵਾਨੀਗੜ੍ਹ। ਪੰਜਾਬ ’ਚ ਝੋਨੇ ਦੀ ਲੁਆਈ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਤੇ ਉਤੋਂ ਗਰਮੀ ਵੀ ਆਪਣਾ ਕਹਿਰ ਵਰ੍ਹਾ ਰਹੀ ਹੈ ਜਿਸ ਕਾਰਨ ਕਿਤੇ ਨਾ ਕਿਤੇ ਬਿਜਲੀ ਦੀ ਲਾਈਨ ਖਰਾਬ ਹੋਈ ਰਹਿੰਦੀ ਹੈ ਇਸ ਦੌਰਾਨ ਇੱਕ ਦਰਦਨਾਕ ਘਟਨਾ ਵਾਪਰੀ ਹੈ, ਜਦੋਂ ਪਿੰਡ ਮਾਝੀ ਵਿਖੇ ਖੇਤਾਂ ਵਾਲੀ ਲਾਈਨ ਠੀਕ ਕਰ ਰਹੇ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਬਿਜਲੀ ਮੁਲਾਜ਼ਮ ਖੇਤਾਂ ’ਚ ਬੰਦ ਪਈ ਬਿਜਲੀ ਨੂੰ ਚਾਲੂ ਕਰਨ ਲਈ ਬਿਜਲੀ ਦੇ ਖੰਭੇ ’ਤੇ ਚੜ੍ਹ ਕੇ ਲਾਈਨ ਠੀਕ ਕਰ ਰਿਹਾ ਸੀ, ਜਿਸ ਦੌਰਾਨ ਉਕਤ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਆਈ. ਟੀ. ਆਈ. ਇੰਪਲਾਈਜ਼ ਐਸੋ. ਦੇ ਸੂਬਾ ਕਮੇਟੀ ਮੈਂਬਰ ਗੁਰਜੀਤ ਸਿੰਘ ਨੇ ਦੱਸਿਆ ਕਿ ਸਬ ਡਿਵੀਜ਼ਨ ਨਦਾਮਪੁਰ ਵਿਖੇ ਤਾਇਨਾਤ ਸਹਾਇਕ ਲਾਇਨਮੈਨ ਪਰਵਿੰਦਰ ਸਿੰਘ, ਵਾਸੀ ਪਿੰਡ ਖੇੜੀਗਿੱਲਾਂ ਦੀ ਬਿਜਲੀ ਲਾਈਨ ਠੀਕ ਕਰਨ ਮੌਕੇ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਇੱਕ ਲਾਈਨ ਦੀਆਂ ਤਾਰਾ ਦੂਜੀ ਚਾਲੂ ਲਾਈਨ ਨਾਲ ਜੁੜ ਕਾਰਨ ਪਰਵਿੰਦਰ ਸਿੰਘ ਨੂੰ ਕਰੰਟ ਲੱਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।