ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਵਾਲੇ ਡਾਕਟਰ ਦੀ ਮੌਤ

ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਵਾਲੇ ਡਾਕਟਰ ਦੀ ਮੌਤ
ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਨਾਲ ਹੋਈ ਮੌਤ

ਬੀਜਿੰਗ, ਏਜੰਸੀ। ਚੀਨ ‘ਚ ਜਾਨ ਲੇਵਾ ਕੋਰੋਨਾ ਵਾਇਰਸ ਦਾ ਸਭ ਤੋਂ ਪਹਿਲਾਂ ਪਤਾ ਲਾਉਣ ਅਤੇ ਇਸ ਵਾਇਰਸ ਤੋਂ ਚੌਕਸ ਕਰਨ ਵਾਲੇ ਡਾਕਟਰ ਲੀ ਵੇਨਲਿਆਂਗ ਦੀ ਇਸ ਵਾਇਰਸ ਦੀ ਲਪੇਟ ‘ਚ ਆਉਣ ਨਾਲ ਸ਼ੁੱਕਰਵਾਰ ਨੂੰ ਮੌਤ ਹੋ ਗਈ। ਡਾਕਟਰ ਵੇਨਲਿਆਂਗ ਨੇ ਕੋਰੋਨਾ ਵਾਇਰਸ ਸਬੰਧੀ ਸਭ ਤੋਂ ਪਹਿਲਾਂ ਚਿਤਾਵਨੀ ਦਿੱਤੀ ਸੀ ਜਦੋਂ ਸੋਸ਼ਲ ਮੀਡੀਆ ਰਾਹੀਂ ਅਫਵਾਹ ਫੈਲਾਉਣ ਦੇ ਦੋਸ਼ ‘ਚ ਉਹਨਾਂ ਖਿਲਾਫ਼ ਪੁਲਿਸ ਨੇ ਨੋਟਿਸ ਜਾਰੀ ਕੀਤਾ। ਡਾਕਟਰ ਵੇਨਲਿਆਂਗ ਨੇ ਦਸੰਬਰ ਦੇ ਅੰਤ ‘ਚ ਵਾਇਰਸ ਸਬੰਧੀ ਲੋਕਾਂ ਨੂੰ ਚੌਕਸ ਕੀਤਾ ਸੀ। Doctor ਚੀਨ ਦੀ ਅਧਿਕਾਰਕ ਮੀਡੀਆ ਪੀਪੁਲਜ਼ ਡੇਲੀ ਅਤੇ ਵੀਬੋ ਨੇ ਡਾਕਟਰ ਵੇਨਲਿਆਂਗ (34) ਦੀ ਅੱਜ ਸਵੇਰੇ ਕੋਰੋਨਾ ਵਾਇਰਸ ਦੇ ਸੰਕ੍ਰਮਣ ਨਾਲ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਦਾ ਗੁੱਸਾ ਫੁੱਟ ਪਿਆ। ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਵਾਲੇ ਡਾਕਟਰ ਨਾਲ ਚੰਗਾ ਵਿਵਹਾਰ ਨਹੀਂ ਹੋਇਆ ਤੇ ਪ੍ਰਸ਼ਾਸਨ ਨੇ ਇਸ ਸਬੰਧੀ ਕੋਈ ਕਦਮ ਨਹੀਂ ਉਠਾਇਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।