ਸੰਗੀਤ ਦੇ ਬਾਦਸ਼ਾਹ ਸਮਰਾਟ ਪੰਡਿੰਤ ਜਸਰਾਜ ਦਾ ਦੇਹਾਂਤ

ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ। ਸੁਰਾਂ ਦੇ ਬਾਦਸ਼ਾਹ ਤੇ ਵਿਸ਼ਵ ਪ੍ਰਸਿੱਧ ਸ਼ਾਸ਼ਤਰੀ ਗਾਇਕ ਪੰਡਿਤ ਜਸਰਾਜ ਦਾ ਅਮਰੀਕਾ ਦੇ ਨਿਉਜ਼ਰਸੀ ‘ਚ ਸੋਮਵਾਰ ਨੂੰ ਦਿਲ ਦੀ ਧੜਕਨ ਬੰਦ ਹੋਣ ਕਾਰਨ ਦੇਹਾਂਤ ਹੋ ਗਿਆ।

90 ਸਾਲਾ ਪੰਡਿਤ ਜਸਰਾਜ ਦਾ ਸਬੰਧ ਮੇਵਾਤੀ ਘਰਾਣੇ ਨਾਲ ਸੀ। ਪਦਮ ਵਿਭੂਸ਼ਣ ਨਾਲ ਸਨਮਾਨਿਤ ਪੰਡਿਤ ਜਸਰਾਜ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ‘ਚ ਹੀ ਰਹਿ ਰਹੇ ਸਨ। ਪੰਡਿਤ ਜਸਰਾਜ ਦੇ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਸਥਾਨਕ ਸਮੇਂ ਅਨੁਸਾਰ ਸਵੇਰੇ 5:15 ਵਜੇ ਅੰਤਿਮ ਸਾਹ ਲਈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰੀਪਤੀ ਐਮ ਵੈਂਕੱਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਹੋਰ ਸਿਆਸੀ ਆਗੂਆਂ ਨੇ ਪੰਡਿਤ ਜਸਰਾਜ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.