ਖਨੌਰੀ ਕਿਸਾਨ ਮੋਰਚੇ ਤੋਂ ਪਰਤੇ ਸਿੱਧੂਪੁਰ ਜਥੇਬੰਦੀ ਦੇ ਕਿਸਾਨ ਆਗੂ ਦੀ ਮੌਤ

Farmers Protest
ਬੁਢਲਾਡਾ: ਸਿੱਧੂਪੁਰ ਜਥੇਬੰਦੀ ਦੇ ਕਿਸਾਨ ਆਗੂ ਟਹਿਲ ਸਿੰਘ ਦੀ ਫਾਈਲ ਫੋਟੋ।

ਅੱਥਰੂ ਗੈਸ ਦੇ ਗੋਲਿਆਂ ਕਰਕੇ ਬਿਮਾਰ ਹੋ ਗਿਆ ਸੀ (Farmers Protest)

(ਸੰਜੀਵ ਤਾਇਲ) ਬੁਢਲਾਡਾ। ਪੰਜਾਬ ਅਤੇ ਹਰਿਆਣਾ ਦੀ ਖਨੌਰੀ ਹੱਦ ’ਤੇ ਕਿਸਾਨ-ਮਜਦੂਰ ਜਥੇਬੰਦੀਆਂ ਵੱਲੋਂ ਜਾਰੀ ਕਿਸਾਨ ਅੰਦੋਲਨ ’ਚ ਬਿਮਾਰ ਹੋਣ ਕਾਰਨ ਪਿੰਡ ਪਰਤੇ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇੱਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂ ਗੁਰਜੀਤ ਸਿੰਘ ਟਾਹਲੀਆ ਨੇ ਦੱਸਿਆ ਕਿ ਮ੍ਰਿਤਕ ਟਹਿਲ ਸਿੰਘ ਪੁੱਤਰ ਰੂਪ ਸਿੰਘ ਜੋ ਕਿ ਜਥੇਬੰਦੀ ਦਾ ਸਰਗਰਮ ਵਰਕਰ ਸੀ, ਪਿਛਲੀ 13 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ’ਚ ਗਿਆ ਸੀ ਅੱਥਰੂ ਗੈਸ ਦੇ ਗੋਲਿਆਂ ਕਰਕੇ ਬਿਮਾਰ ਹੋ ਗਿਆ ਅਤੇ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਠੀਕ ਹੋ ਕੇ ਦੁਬਾਰਾ ਫਿਰ ਇਸੇ ਬਾਰਡਰ ’ਤੇ ਸੇਵਾ ਕਰ ਰਿਹਾ ਸੀ। Farmers Protest

ਇਹ ਵੀ ਪੜ੍ਹੋ: ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ

ਉਹਨਾਂ ਦੱਸਿਆ ਕਿ ਉਹ ਕੱਲ੍ਹ ਹੀ ਪਿੰਡ ਰਾਮਨਗਰ ਭੱਠਲ ਆਇਆ ਸੀ, ਫਿਰ ਤੋਂ ਬਿਮਾਰ ਹੋਣ ਕਾਰਨ ਰਾਤ ਸਮੇਂ ਬੁਢਲਾਡਾ ਹਸਪਤਾਲ ਲਿਆਉਂਦਿਆਂ ਉਹ ਰਸਤੇ ਵਿੱਚ ਹੀ ਦਮ ਤੋੜ ਗਿਆ। ਉਕਤ ਕਿਸਾਨ ਜਥੇਬੰਦੀ ਦੇ ਗੁਰਜੀਤ ਸਿੰਘ ਸਮੇਤ ਆਗੂਆਂ ਅਤੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕਰਨ, ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਸਿਵਲ ਹਸਪਤਾਲ ਬੁਢਲਾਡਾ ਵਿਖੇ ਮ੍ਰਿਤਕ ਕਿਸਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਿੰਡ ਭੱਠਲਾਂ ਵਿਖੇ ਸਸਕਾਰ ਕਰ ਦਿੱਤਾ ਗਿਆ। Farmers Protest