ਖੇਡ ਖੇਤਰ ਤੋਂ ਆਈ ਬੁਰੀ ਖ਼ਬਰ, ਕਬੱਡੀ ਖਿਡਾਰੀ ਦੀ ਕੈਨੇਡਾ ’ਚ ਮੌਤ

Kabaddi player Death

ਮੋਗਾ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ (Kabaddi player Death) ਹੋ ਗਈ। ਪਿੰਡ ਪੱਤੋ ਹੀਰਾ ਤੋਂ ਮਿਲੀ ਜਾਣਕਾਰੀ ਮੁਤਾਬਕ 28 ਵਰ੍ਹਿਆਂ ਦਾ ਅਮਰਪ੍ਰੀਤ ਸਿੰਘ ਦਸੰਬਰ ਮਹੀਨੇ ਵਿਚ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ ਅਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ।

ਅਮਰਪ੍ਰੀਤ ਅਮਰੀ ਕਬੱਡੀ ਦੇ ਚੋਟੀ ਦੇ ਰੇਡਰਾਂ ਵਿੱਚ ਆਉਂਦਾ ਸੀ। ਜਿਵੇਂ ਹੀ ਅਮਰਪ੍ਰੀਤ ਅਮਰੀ ਦੀ ਮੌਤ ਦੀ ਖਬਰ ਪਿੰਡ ਪਹੁੰਚੀ ਤਾਂ ਪਰਿਵਾਰ ਸਮੇਤ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਬੱਡੀ ਵਿਚ ਵੱਡਾ ਨਾਮਣਾ ਖੱਟਣ ਵਾਲੇ ਅਮਰੀ ਦੀ ਮੌਤ ਨਾਲ ਜਿੱਥੇ ਕਬੱਡੀ ਜਗਤ ਨੂੰ ਵੱਡਾ ਘਾਟਾ ਪਿਆ ਹੈ, ਉਥੇ ਹੀ ਨੌਜਵਾਨ ਪੁੱਤ ਗੁਆਉਣ ਵਾਲੇ ਪਰਿਵਾਰ ਨੂੰ ਅਸਹਿ ਦੁੱਖ ਦਾ ਸਾਹਮਣਾ ਕਰਨਾ ਪਿਆ ਹੈ। (Kabaddi player Death)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ