ਲੰਡਨ। ਲੰਡਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ Amritpal ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ (Avtar Singh Khanda) ਦੀ ਬਰਤਾਨੀਆ ’ਚ ਕੈਂਸਰ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਦੀ ਵੀਰਵਾਰ ਦੁਪਹਿਰ ਕਰੀਬ 12:45 ’ਤੇ ਬਰਮਿੰਘਮ ਸਿਟੀ ਹਸਪਤਾਲ ‘ਚ ਮੌਤ ਹੋ ਗਈ। ਖੰਡਾ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਦਾ ਮਾਸਟਰਮਾਈਂਡ ਵੀ ਸੀ।
ਜਾਣਕਾਰੀ ਮੁਤਾਬਕ ਖੰਡਾ ਨੂੰ ਬਲੱਡ ਕੈਂਸਰ ਹੋਣ ਤੋਂ ਬਾਅਦ ਬੁੱਧਵਾਰ ਨੂੰ ਲੰਡਨ ਦੇ ਇੱਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਲਾਈਫ ਸਪੋਰਟ ’ਤੇ ਰੱਖਿਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਖੰਡਾ (Avtar Singh Khanda) ਦੇ ਸਰੀਰ ’ਚ ਕੈਂਸਰ ਕਾਰਨ ਥੱਕਾ ਫਟਣ ਕਾਰਨ ਜਹਿਰ ਫੈਲ ਗਿਆ ਸੀ।
ਇਹ ਵੀ ਪੜ੍ਹੋ : ਅਪਰਾਧਾਂ ਦੀ ਰੋਕਥਾਮ ਤੇ ਪ੍ਰਬੰਧ
ਕਿਹਾ ਜਾਂਦਾ ਹੈ ਕਿ ਅਵਤਾਰ ਸਿੰਘ ਖੰਡਾ ਨੇ Amritpal ਸਿੰਘ ਨੂੰ ਤਿਆਰ ਕੀਤਾ ਸੀ ਅਤੇ ‘ਵਾਰਿਸ ਪੰਜਾਬ ਦੇ’ ਦੇ ਮੋਢੀ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਉਸ ਨੂੰ ਪੰਜਾਬ ਵਿੱਚ ਆਪਣਾ ਆਗੂ ਬਣਾਇਆ ਸੀ। ਜ਼ਿਕਰਯੋਗ ਹੈ ਕਿ ਲੰਡਨ ਸਥਿੱਤ ਦੂਤਾਵਾਸ ’ਚ ਭਾਰਤੀ ਰਾਸ਼ਟਰੀ ਝੰਡਾ ਉਤਾਰਨ ਦੇ ਦੋਸ਼ ’ਚ ਖੰਡਾ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ।