ਸਾਡੇ ਨਾਲ ਸ਼ਾਮਲ

Follow us

15 C
Chandigarh
Saturday, January 31, 2026
More
    Home ਸੂਬੇ ਪੰਜਾਬ ਗਰਮੀ ਕਾਰਨ ਪਰਵ...

    ਗਰਮੀ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ

    Heat Wave

    (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਦੇਸ਼ ਭਰ ’ਚ ਪੈ ਰਹੀ ਅੱਤ ਦੀ ਗਰਮੀ ਕਾਰਨ ਸ਼ੁੱਕਰਵਾਰ ਨੂੰ ਗਰਮੀ ਕਾਰਨ ਇਕ ਪਰਵਾਸੀ ਮਜਦੂਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਅੰਦਰ ਰੇਲਵੇ ਲਾਈਨ ਦੇ ਕੋਲ ਇਕ 50-55 ਸਾਲਾ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ। ਮੌਕੇ ’ਤੇ ਪਹੁੰਚੀ ਰੇਲਵੇ ਪੁਲਿਸ ਦੇ ਕਰਮਚਾਰੀ ਨਸੀਬ ਸਿੰਘ ਅਤੇ ਪਰਮਪਾਲ ਸਿੰਘ ਨੇ ਦਸਿਆ ਕਿ ਸਾਨੂੰ ਇਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਕਿ ਇਕ ਵਿਅਕਤੀ ਰੇਲਵੇ ਲਾਈਨ ਦੇ ਕੋਲ ਪਿਆ ਹੈ। Heat Wave

    ਇਹ ਵੀ ਪੜ੍ਹੋ: ਭੂਚਾਲ: ਜੰਮੂ-ਕਸ਼ਮੀਰ ’ਚ ਭੂਚਾਲ ਦੇ ਝਟਕੇ

    ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਕੋਈ ਪਛਾਣ ਨਹੀ ਹੋ ਸਕੀ। 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦੀ ਸ਼ਨਾਖਤ ਲਈ 72 ਘੰਟਿਆਂ ਲਈ ਮੋਰਚਰੀ ਵਿਚ ਰੱਖਿਆ ਜਾਵੇਗਾ। ਉਸ ਤੋਂ ਬਾਅਦ ਉਸ ਦਾ ਸਸਕਾਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੀ ਮੌਤ ਗਰਮੀ ਕਾਰਨ ਹੋਈ ਹੈ। Heat Wave

    LEAVE A REPLY

    Please enter your comment!
    Please enter your name here