ਪਾਕਿਸਤਾਨੀ ਘੁਸਪੈਠੀਏ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪਾਕਿਸਤਾਨੀ ਘੁਸਪੈਠੀਏ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜੰਮੂ। ਜੰਮੂ-ਕਸ਼ਮੀਰ ’ਚ 21 ਅਗਸਤ ਨੂੰ ਫੌਜ ਦੀ ਗੋਲੀਬਾਰੀ ’ਚ ਜ਼ਖਮੀ ਹੋਏ ਪਾਕਿਸਤਾਨੀ ਘੁਸਪੈਠੀਏ ਦੀ ਰਾਜੌਰੀ ਜ਼ਿਲੇ ਦੇ ਮਿਲਟਰੀ ਹਸਪਤਾਲ ’ਚ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਕੋਟਲੀ ਜ਼ਿਲ੍ਹੇ ਦੇ ਸਬਜਾਕੋਟ ਪਿੰਡ ਦਾ ਰਹਿਣ ਵਾਲਾ ਘੁਸਪੈਠੀਆ ਤਬਾਰਕ ਹੁਸੈਨ ਦਾ ਸ਼ਾਮ ਨੂੰ ਇਲਾਜ ਚੱਲ ਰਿਹਾ ਸੀ। ਫਿਰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ।

ਫੌਜ ਦੇ ਅਨੁਸਾਰ, ਤਬਾਰਕ ਨੇ ਖੁਲਾਸਾ ਕੀਤਾ ਸੀ ਕਿ ਉਸਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਅੱਤਵਾਦੀਆਂ ਦੇ ਇੱਕ ਸਮੂਹ ਦੇ ਨਾਲ ਕੰਟਰੋਲ ਰੇਖਾ ਦੇ ਨਾਲ ਅੱਗੇ ਦੀਆਂ ਚੌਕੀਆਂ ਦੀ ਜਾਂਚ ਕਰਨ ਦਾ ਕੰਮ ਸੌਂਪਿਆ ਸੀ। ਪੁੱਛਗਿੱਛ ਦੌਰਾਨ ਅੱਤਵਾਦੀ ਨੇ ਭਾਰਤੀ ਫੌਜ ਦੀ ਚੌਕੀ ’ਤੇ ਹਮਲਾ ਕਰਨ ਦੀ ਆਪਣੀ ਯੋਜਨਾ ਦੀ ਗੱਲ ਕਬੂਲ ਕੀਤੀ ਅਤੇ ਦੱਸਿਆ ਕਿ ਉਸ ਨੂੰ ਪਾਕਿਸਤਾਨ ਖੁਫੀਆ ਏਜੰਸੀ ਦੇ ਕਰਨਲ ਯੂਨਸ ਚੌਧਰੀ ਨੇ ਭੇਜਿਆ ਸੀ ਅਤੇ ਉਸ ਨੂੰ ਤੀਹ ਹਜ਼ਾਰ ਪਾਕਿਸਤਾਨੀ ਰੁਪਏ ਵੀ ਦਿੱਤੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ