ਸਾਡੇ ਨਾਲ ਸ਼ਾਮਲ

Follow us

11.1 C
Chandigarh
Saturday, January 31, 2026
More
    Home Breaking News America News:...

    America News: ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ

    America News
    America News: ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ

    ਪਿੰਡ ਬੁਰਜ ਹਰੀ ਸਿੰਘ ’ਚ ਸੋਗ ਦੀ ਲਹਿਰ

    (ਆਰ. ਜੀ. ਰਾਏਕੋਟੀ) ਰਾਏਕੋਟ। ਕਰੀਬੀ ਪਿੰਡ ਬੁਰਜ ਹਰੀ ਸਿੰਘ ਦੇ ਵਸਨੀਕ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਚਮਕੌਰ ਸਿੰਘ ਦਾ ਬੀਤੀ 13 ਸਤੰਬਰ ਨੂੰ ਅਮਰੀਕਾ ਦੇ ਨਿਊਯਾਰਕ ਵਿੱਚ ਦੇਹਾਂਤ ਹੋ ਗਿਆ। ਕੁਲਵਿੰਦਰ ਸਿੰਘ ਉਰਫ਼ ਸੋਨੂ ਹਾਕੀ ਦਾ ਚੰਗਾ ਖਿਡਾਰੀ ਸੀ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਉਸ ਨੇ ਹਾਕੀ ਵਿੱਚ ਕਾਫੀ ਸ਼ੋਹਰਤ ਖੱਟੀ ਸੀ। America News

    ਇਹ ਵੀ ਪੜ੍ਹੋ: ਮੋਟਰਸਾਈਕਲ ਸਵਾਰ ਵਿਅਕਤੀ ਦੀ ਸੜਕ ਹਾਦਸੇ ‘ਚ ਮੌਤ

    ਬੀਤੀ 13 ਸਤੰਬਰ ਨੂੰ ਕੁਲਵਿੰਦਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਜਦੋਂ ਉਸ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਉੱਥੇ ਉਸ ਦੀ ਮੌਤ ਹੋ ਗਈ। ਕੁਲਵਿੰਦਰ ਸਿੰਘ ਦੀ ਅਚਾਨਕ ਹੋਈ ਮੌਤ ਕਾਰਨ ਪਿੰਡ ਬੁਰਜ ਹਰੀ ਸਿੰਘ ਵਿਖੇ ਸੋਗ ਦਾ ਮਾਹੌਲ ਹੈ। ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਦੇ ਪ੍ਰਧਾਨ ਗਗਨਦੀਪ ਧਾਲੀਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਆਪਣੇ ਪਿੱਛੇ ਮਾਤਾ ਪਿਤਾ ਅਤੇ ਪਤਨੀ ਸਮੇਤ ਦੋ ਬੱਚੇ ਛੱਡ ਗਿਆ ਹੈ। ਕੁਲਵਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਪਿੰਡ ਵਾਸੀਆਂ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪਰਟਸ ਕਲੱਬ ਦੇ ਸਮੂਹ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

    LEAVE A REPLY

    Please enter your comment!
    Please enter your name here