ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News Sukhdev Singh...

    Sukhdev Singh Dhindsa: ਸੁਖਦੇਵ ਸਿੰਘ ਢੀਡਸਾ ਦਾ ਦੇਹਾਂਤ

    Sukhdev Singh Dhindsa
    Sukhdev Singh Dhindsa: ਸੁਖਦੇਵ ਸਿੰਘ ਢੀਡਸਾ ਦਾ ਦੇਹਾਂਤ

    ਫੋਰਟਿਸ ਹਸਪਤਾਲ ਮੁਹਾਲੀ ’ਚ ਲਏ ਆਖਰੀ ਸਾਹ

    Sukhdev Singh Dhindsa: (ਸੱਚ ਕਹੂੰ ਨਿਊਜ਼) ਮੋਹਾਲੀ। ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ (89) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਸੁਖਦੇਵ ਸਿੰਘ ਢੀਡਸਾ ਬਿਮਾਰ ਚੱਲ ਰਹੇ ਸਨ ਤੇ ਉਹਨਾਂ ਦਾ ਇਲਾਜ ਫੋਰਟਿਸ ਹਸਪਤਾਲ ਮੁਹਾਲੀ ’ਚ ਚੱਲ ਰਿਹਾ ਸੀ। ਅੱਜ ਕਰੀਬ ਸ਼ਾਮ 5 ਵਜੇ ਉਨ੍ਹਾਂ ਨੇ ਹਸਪਤਾਲ ’ਚ ਆਖਰੀ ਸਾਹ ਲਿਆ।

    ਇਹ ਵੀ ਪੜ੍ਹੋ: PM Modi Visit 2025: ਪੀਐੱਮ ਮੋਦੀ 2 ਦਿਨਾਂ ’ਚ ਕਰਨਗੇ ਇਨ੍ਹਾਂ ਸੂਬਿਆਂ ਦਾ ਦੌਰਾ, ਕਿਹੜੇ ਸੂਬੇ ਨੂੰ ਕੀ ਮਿਲੇਗਾ ਤੋਹਫ…

    ਜਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਉਭਾਵਾਲ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੀ ਸਿਆਸੀ ਕਰੀਅਰ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਵਜੋਂ ਕੀਤੀ ਅਤੇ ਬਾਅਦ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ। ਉਨ੍ਹਾਂ ਨੇ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ 2000 ਤੋਂ 2004 ਤੱਕ ਅਟਲ ਬਿਹਾਰੀ ਵਾਜਪਾਈ ਦੀ ਤੀਜੀ ਕੈਬਿਨੇਟ ਵਿੱਚ ਖੇਡ ਅਤੇ ਰਸਾਇਣਿਕ ਖਾਦ ਮੰਤਰੀ ਵਜੋਂ ਕੰਮ ਕੀਤਾ। ਉਨ੍ਹਾਂ ਨੂੰ 26 ਜਨਵਰੀ 2019 ਨੂੰ ਪਦਮ ਭੂਸ਼ਣ ਸਨਮਾਨ ਨਾਲ ਨਿਵਾਜਿਆ ਗਿਆ ਪਰ ਦਸੰਬਰ 2020 ਵਿੱਚ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਲਈ ਇਹ ਐਵਾਰਡ ਵਾਪਸ ਕਰ ਦਿੱਤਾ।