ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ ‘ਚ ਮੌਤ

ਓਵਰਡੋਜ਼ ਕਾਰਨ ਹੋਈ ਮੌਤ

ਪਾਕਿਸਤਾਨ। ਮੋਸਟ ਵਾਂਟੇਡ ਗੈਂਗਸ਼ਟਰ ਅਤੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ‘ਚ ਮੌਤ ਹੋ ਗਈ।  ਰਿੰਦਾ ਦਾ ਸਬੰਧ ਲਾਰੈਂਸ ਗੈਂਗ ਨਾਲ ਸੀ। ਪੰਜਾਬ ‘ਚ ਕਈ ਅੱਤਵਾਦੀ ਹਮਲਿਆਂ ਲਈ ਵੀ ਉਹ ਜ਼ਿੰਮੇਵਾਰ ਸੀ। ਦੱਸਿਆ ਜਾ ਰਿਹਾ ਹੈ ਕਿ ਰਿੰਦਾ ਨੂੰ ਕਿਡਨੀ ਦੀ ਬਿਮਾਰੀ ਸੀ। ਉਸ ਨੂੰ ਲਾਹੌਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਦੀ ਮੌਤ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ। ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਦੇ ਇਸ਼ਾਰੇ ’ਤੇ ਕੰਮ ਕਰਦਾ ਸੀ। ਉਹ ਦੇਸ਼ ਵਿਚ ਅੱਤਵਾਦ ਫੈਲਾਉਣ ਦਾ ਕੰਮ ਕਰ ਰਿਹਾ ਸੀ। ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਜਿਕਰਯੋਗ ਹੈ ਕਿ ਅੱਤਵਾਦੀ ਰਿੰਦਾ ਖਿਲਾਫ ਪੰਜਾਬ, ਹਰਿਆਣਾ, ਮਹਾਂਰਾਸ਼ਟਰ ਤੇ ਕਈ ਹੋਰ ਸ਼ਹਿਰਾਂ ’ਚ ਕਈ ਆਪਰਾਧਿਕ ਮਾਮਲੇ ਦਰਜ ਹਨ।

ਅੱਤਵਾਦੀ ਰਿੰਦਾ ਤਰਨਤਾਰਨ ਦਾ ਰਹਿਣ ਵਾਲਾ ਸੀ

ਅੱਤਵਾਦੀ ਹਰਵਿੰਦਰ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਉਹ ਬਾਅਦ ਵਿੱਚ ਉਹ ਨਾਂਦੇੜ ਮਹਾਂਰਾਸ਼ਟਰ ਚਲਾ ਗਿਆ ਸੀ। ਉਸ ਨੂੰ ਸਤੰਬਰ 2011 ਵਿੱਚ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਅਪਰਾਧਿਕ ਮਾਮਲਿਆਂ ‘ਚ ਉਸ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਉਹ ਨੇਪਾਲ ਦੇ ਰਸਤੇ ਫਰਜ਼ੀ ਪਾਸਪੋਰਟ ਰਾਹੀਂ ਪਾਕਿਸਤਾਨ ਭੱਜ ਗਿਆ ਸੀ। ਜਿੱਥੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਉਸ ਨੂੰ ਆਪਣਾ ਗੁੰਡਾ ਬਣਾ ਲਿਆ। ਉਸ ਨੇ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਰਾਹੀਂ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਭੇਜਣੇ ਸ਼ੁਰੂ ਕਰ ਦਿੱਤੇ। ਉਸ ਦਾ ਨਾਂਅ ਹਾਲ ਹੀ ਵਿੱਚ ਪੰਜਾਬ ਵਿੱਚ ਹੋਈਆਂ ਕਈ ਵੱਡੀਆਂ ਘਟਨਾਵਾਂ ਵਿੱਚ ਸਾਹਮਣੇ ਆਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ