ਈਵੀਐਮ ਮਸ਼ੀਨਾਂ ਦੀ ਸੁਰੱਖਿਆ ‘ਚ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ

Sad News
ਈਵੀਐਮ ਮਸ਼ੀਨਾਂ ਦੀ ਸੁਰੱਖਿਆ 'ਚ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੀਏਯੂ ਸਕੂਲ ਵਿੱਚ ਪਈ ਈਵੀਐਮ ਮਸ਼ੀਨ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਡਿਊਟੀ ਦੌਰਾਨ ਅਚਾਨਕ ਮੌਤ ਹੋ ਗਈ। ਹੈੱਡ ਕਾਂਸਟੇਬਲ ਨੂੰ ਹੇਠਾਂ ਡਿੱਗਦਾ ਦੇਖ ਕੇ ਉਸ ਦੇ ਨਾਲ ਆਏ ਪੁਲਿਸ ਮੁਲਾਜ਼ਮਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੀਏਯੂ ਥਾਣੇ ਦੇ ਐਸਐਚਓ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। Sad News

ਮ੍ਰਿਤਕ ਹੈੱਡ ਕਾਂਸਟੇਬਲ ਦੀ ਪਛਾਣ ਬੀ.ਆਰ.ਐਸ. ਦੇ ਰਹਿਣ ਵਾਲੇ ਉਮੇਦ ਸਿੰਘ (43) ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਐੱਸ.ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਮ੍ਰਿਤਕ ਉਮੇਦ ਸਿੰਘ ਪੰਜਾਬ ਪੁਲਿਸ ਦਾ ਹੈੱਡ ਕਾਂਸਟੇਬਲ ਹੈ। ਉਹ ਮੂਲ ਰੂਪ ਵਿੱਚ ਪੰਚਕੂਲਾ ਦਾ ਰਹਿਣ ਵਾਲਾ ਸੀ ਅਤੇ ਵਿਆਹਿਆ ਹੋਇਆ ਸੀ। ਜਿਸ ਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ: ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼, ਸਰਗਨੇ ਸਮੇਤ ਪੰਜ ਕਾਬੂ

ਪੁਲਿਸ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਸਾਰੀਆਂ ਈਵੀਐਮ ਮਸ਼ੀਨਾਂ ਪੀਏਯੂ ਸਕੂਲ ਵਿੱਚ ਰੱਖੀਆਂ ਗਈਆਂ ਸਨ। ਜਿੱਥੇ ਉਨ੍ਹਾਂ ਸਾਰੀਆਂ ਮਸ਼ੀਨਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਤਾਇਨਾਤ ਸਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਉਮੇਦ ਸਿੰਘ ਵੀ ਤਾਇਨਾਤ ਸਨ। ਹੈੱਡ ਕਾਂਸਟੇਬਲ ਉਮੇਦ ਸਿੰਘ ਐਤਵਾਰ ਦੇਰ ਸ਼ਾਮ ਡਿਊਟੀ ‘ਤੇ ਸੀ ਜਦੋਂ ਉਸ ਦੀ ਅਚਾਨਕ ਮੌਤ ਹੋ ਗਈ। ਉਸ ਦੇ ਨਾਲ ਗਏ ਪੁਲੀਸ ਮੁਲਾਜ਼ਮਾਂ ਨੇ ਪੁਲੀਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ। Sad News