ਇਕਲੌਤੇ ਪੁੱਤਰ ਦੀ ਕੈਨੇਡਾ ’ਚ ਮੌਤ, ਮਾਂ-ਬਾਪ ਦਾ ਰੋ-ਰੋ ਬੁਰਾ ਹਾਲ

Canada News
ਫਾਇਲ ਫੋਟੋ ਮ੍ਰਿਤਕ ਗੁਰਪ੍ਰੀਤ ਸਿੰਘ

ਝਰਨੇ ’ਤੇ ਨਹਾਉਣ ਸਮੇਂ ਵਾਪਰਿਆ ਹਾਦਸਾ Canada News

(ਰਾਮ ਸਰੂਪ ਪੰਜੋਲਾ) ਸਨੌਰ। ਵਿਦੇਸ਼ ਦੀ ਧਰਤੀ ਕੈਨੇਡਾ ਦੇ ਸ਼ਹਿਰ ਮੋਂਕਟਨ ਐੇਨ.ਬੀ.ਸਟੇਟ ’ਚ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਗਏ ਮਾਂ-ਬਾਪ ਦੇ ਇਕਲੌਤੇ ਪੁੱਤਰ ਗੁਰਪ੍ਰੀਤ ਸਿੰਘ (24 ਸਾਲ ) ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। Canada News ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ ਛੋਟੇ ਜਿਹੇ ਪਿੰਡ ਨਨਾਨਸੂੰ ਤੋਂ ਕਰਮਜੀਤ ਸਿੰਘ ਪ੍ਰਧਾਨ ਆੜ੍ਹਤੀ ਐਸ਼ੋਸੀਏਸ਼ਨ ਬਲਬੇੜਾ ਦੇ ਭਤੀਜੇ ਅਤੇ ਰਾਜਿੰਦਰ ਕਰਿਆਨਾ ਸਟੋਰ ਬਲਬੇੜਾ ਦੇ ਮਾਲਕ ਰਾਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਜੋ ਕਿ ਢਾਈ ਸਾਲ ਪਹਿਲਾਂ ਸਟੱਡੀ ਵੀਜੇ ਤੇ ਮਾਪਿਆਂ ਵੱਲੋਂ ਆਪਣੇ ਬੱਚੇ ਦੇ ਚੰਗੇ ਭਵਿੱਖ ਲਈ ਕੈਨੇਡਾ ਦੀ ਧਰਤੀ ’ਤੇ ਪੜ੍ਹਾਈ ਕਰਨ ਲਈ ਭੇਜਿਆ ਸੀ। Canada News

ਇਹ ਵੀ ਪੜ੍ਹੋ: ਦੇਹਾਂਤ ਤੋਂ ਬਾਅਦ ਵੀ ਮਨੁੱਖਤਾ ਦੇ ਕੰਮ ਆਏ ਪ੍ਰੇਮੀ ਪਿਆਰਾ ਲਾਲ ਇੰਸਾਂ

ਗੁਰਪ੍ਰੀਤ ਸਿੰਘ ਆਪਣੀ ਪੜ੍ਹਾਈ ਪੂੁਰੀ ਕਰਕੇ ਕੁਝ ਦਿਨ ਪਹਿਲਾਂ ਹੀ ਕੈਨੇਡਾ ਪੀ.ਆਰ ਹੋਇਆ ਸੀ ਜੋ ਕਿ ਆਪਣੇ ਦੋਸਤਾਂ ਨਾਲ ਪਹਾੜੀ ਖੇਤਰ ਵਿਚ ਘੁੰਮਣ ਗਏ ਸਨ, ਉੱਥੇ ਝਰਨੇ ’ਤੇ ਨਹਾਉਣ ਸਮੇਂ ਕੋਈ ਹਾਦਸਾ ਵਾਪਰ ਗਿਆ, ਜਿਸ ਨਾਲ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ । ਬੇਟੇ ਦੀ ਬੇਵਕਤੀ ਮੌਤ ਦੀ ਖਬਰ ਜਦੋਂ ਪਿੰਡ ਪਹੁੰਚੀ ਤਾਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਸੀ ਅਤੇ ਸਾਰੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ। ਗੁਰਪ੍ਰੀਤ ਦਾ ਮ੍ਰਿਤਕ ਸਰੀਰ ਅੱਜ ਦੇਰ ਰਾਤ ਪਿੰਡ ਪਹੁੰਚ ਜਾਵੇਗਾ ਅਤੇ ਜਿਸ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here