Sad News: ਦਿਲ ਦਾ ਦੌਰਾ ਪੈਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ

Sad News
Sad News: ਦਿਲ ਦਾ ਦੌਰਾ ਪੈਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ

ਦੋਵੇਂ ਮ੍ਰਿਤਕ ਬਲਾਕ ਧਰਮਗੜ੍ਹ ਦੇ ਪ੍ਰੇਮੀ ਸੇਵਕ ਪ੍ਰਕਾਸ਼ ਦਾਸ ਇੰਸਾਂ ਦੇ ਛੋਟੇ ਭਰਾ ਸਨ | Sad News

(ਜੀਵਨ ਗੋਇਲ) ਧਰਮਗੜ੍ਹ। ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ (62 ਸਾਲ) ਅਤੇ ਮੋਹਨ ਦਾਸ (58 ਸਾਲ) ਨੂੰ ਥੋੜੇ ਕੁ ਸਮੇਂ ਦੇ ਫਰਕ ਨਾਲ ਅਚਨਚੇਤ ਦਿਲ ਦਾ ਦੌਰਾ ਪਿਆ, ਜਿਸ ਨਾਲ ਦੋਵੇ ਹੀ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। Sad News

ਇਹ ਵੀ ਪੜ੍ਹੋ: Delhi AQI Today: ਦਿੱਲੀ ਦੇ ਕਈ ਇਲਾਕਿਆਂ ’ਚ ਹਵਾ ਗੁਣਵੱਤਾ ਸੂਚਕਾਂਕ 450 ਕਰੀਬ ਪਹੁੰਚਿਆ

ਜਾਣਕਾਰੀ ਦਿੰਦਿਆਂ ਡਾ. ਰਾਮ ਕੁਮਾਰ ਕਣਕਵਾਲ ਅਤੇ ਬਲਵਿੰਦਰਪਾਲ ਬਿੰਦੀ ਸਾਬਕਾ ਮੈਂਬਰ ਬਲਾਕ ਸੰਮਤੀ ਨੇ ਦੱਸਿਆ ਕਿ ਰਾਮ ਲਾਲ ਰਾਜ ਮਿਸਤਰੀ ਦਾ ਕੰਮ ਕਰਦੇ ਸਨ ਅਤੇ ਮੋਹਨ ਦਾਸ ਇਲੈਕਟ੍ਰੀਸ਼ਨ ਸਨ ਪਹਿਲਾ ਵੱਡੇ ਭਰਾ ਰਾਮ ਲਾਲ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਕੁੱਝ ਘੰਟਿਆਂ ਬਾਅਦ ਛੋਟੇ ਭਰਾ ਮੋਹਨ ਦਾਸ ਵੀ ਦਿਲ ਦਾ ਦੌਰਾ ਪੈਣ ਨਾਲ ਚੱਲ ਵਸੇ। ਦੁਖਦਾਈ ਘਟਨਾ ਕਾਰਨ ਪਿੰਡ ਕਣਕਵਾਲ ਭੰਗੂਆਂ ਵਾਸੀਆਂ ’ਚ ਸੋਗ ਦਾ ਮਾਹੌਲ ਹੈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰੈਸ ਸਕੱਤਰ ਸੁਖਪਾਲ ਮਾਣਕ ਨੇ ਦੁੱਖ ਜਾਹਿਰ ਕਰਦਿਆਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਪਿੰਡ ਦੇ ਸਰਪੰਚ ਯਾਦਵਿੰਦਰ ਸਿੰਘ ਮੰਡੇਰ, ਮਾਸਟਰ ਜਸਵੀਰ ਸਿੰਘ, ਮਾਸਟਰ ਗੁਰਦੀਪ ਸਿੰਘ, ਮਾਸਟਰ ਸੁਜਾਨ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਭੰਗੂ, ਰਾਜੂ ਰਿਸ਼ੀ ਅਤੇ ਸਮਾਜ ਸੇਵੀ ਸੰਸਥਾ ਟੀਮ ਆਗਾਜ ਦੇ ਮੈਬਰਾਂ ਨੇ ਵੀ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਦੋਵੇਂ ਭਰਾਵਾਂ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਲੋਕਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ।
ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਬਲਾਕ ਧਰਮਗੜ੍ਹ ਦੇ ਪ੍ਰੇਮੀ ਸੇਵਕ ਪ੍ਰਕਾਸ਼ ਦਾਸ ਇੰਸਾਂ ਦੇ ਛੋਟੇ ਭਰਾ ਸਨ।