Punjab
Punjabi Youths Death In France: ਫਰਾਂਸ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ ਦਾ 22 ਸਾਲਾ ਆਯੁਸ਼ ਸਮੁੰਦਰ ’ਚ ਡੁੱਬਿਆ, ਜਲੰਧਰ ਦੇ 42 ਸਾਲਾ ਨਰਿੰਦਰ ਦੀ ਬੌਬਿਨੀ ’ਚ ਸ਼ੱਕੀ ਹਾਲਾਤਾਂ ’ਚ ਮੌਤ
Punjabi Youths Death In France: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਫਰਾਂਸ ਦੀ ਰਾਜਧਾਨੀ ਪੈਰਿਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਈਆਂ ਹਨ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਸਰ ਦੇ 22 ਸਾਲਾ ਆਯੁਸ਼ ਵਰਮਾ ਅਤੇ ਜਲੰਧਰ ਦੇ 42 ਸਾਲਾ ਨਰਿੰਦਰ ਕੁਮਾਰ ਵਜੋਂ ਹੋਈ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲਿਆਉਣ ਲਈ ਸਮਾਜ ਸੇਵੀ ਸੰਸਥਾ ਅਤੇ ਪਰਿਵਾਰਾਂ ਵੱਲੋਂ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ ਅਤੇ ਚੰਡੀਗੜ੍ਹ ’ਚ ਮੌਸਮ ਬਦਲਿਆ, 12 ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਪਹਿਲੀ ਘਟਨਾ ਅੰਮ੍ਰਿਤਸਰ ਦੇ ਕੋਟ ਖਾਲਸਾ ਸਥਿਤ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਆਯੁਸ਼ ਵਰਮਾ ਨਾਲ ਸਬੰਧਤ ਹੈ। ਜਾਣਕਾਰੀ ਅਨੁਸਾਰ ਆਯੁਸ਼ ਕੁਝ ਸਮਾਂ ਪਹਿਲਾਂ ਹੀ ਬਿਹਤਰ ਭਵਿੱਖ ਦੀ ਭਾਲ ਵਿੱਚ ਫਰਾਂਸ ਗਿਆ ਸੀ। ਉਹ ਮਾਰਸੇਈ (ਮਾਰਸਿਲੇ) ਇਲਾਕੇ ਵਿੱਚ ਸਮੁੰਦਰ ਕੰਢੇ ਨਹਾਉਣ ਗਿਆ ਸੀ। ਇਸ ਦੌਰਾਨ ਸਮੁੰਦਰ ਵਿੱਚ ਉੱਠੀਆਂ ਤੇਜ਼ ਲਹਿਰਾਂ ਦੀ ਲਪੇਟ ਵਿੱਚ ਆਉਣ ਕਾਰਨ ਉਹ ਡੂੰਘੇ ਪਾਣੀ ਵਿੱਚ ਡੁੱਬ ਗਿਆ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਆਯੁਸ਼ ਦਾ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹੈ ਅਤੇ ਉਸ ਦੀ ਦੇਹ ਭਾਰਤ ਲਿਆਉਣ ਲਈ ਵੱਡੀ ਰਕਮ ਦੀ ਲੋੜ ਹੈ।
ਦੂਜੀ ਘਟਨਾ ਜਲੰਧਰ ਜ਼ਿਲ੍ਹੇ ਦੇ ਪਿੰਡ ਰੁੜਕਾ ਕਲਾਂ ਦੇ ਰਹਿਣ ਵਾਲੇ 42 ਸਾਲਾ ਨਰਿੰਦਰ ਕੁਮਾਰ ਨਾਲ ਸਬੰਧਤ ਹੈ। ਜਾਣਕਾਰੀ ਮੁਤਾਬਕ ਪੈਰਿਸ ਨੇੜਲੇ ਬੌਬਿਨੀ ਇਲਾਕੇ ’ਚ ਉਸ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਇਸ ਮਾਮਲੇ ਦੀ ਫਰਾਂਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ’ਚ ਰਹਿੰਦੇ ਪਰਿਵਾਰਾਂ ਤੱਕ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾ ‘ਆਰਡਨ’ ਦੇ ਸੰਚਾਲਕ ਇਕਬਾਲ ਸਿੰਘ ਭੱਟੀ ਅਤੇ ਪੀੜਤ ਪਰਿਵਾਰਾਂ ਵੱਲੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਸੰਸਥਾ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਅਤੇ ਦਾਨੀ ਸੱਜਣਾਂ ਨੂੰ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਆਰਥਿਕ ਮਦਦ ਨਾਲ ਦੋਵਾਂ ਦੀਆਂ ਦੇਹਾਂ ਭਾਰਤ ਲਿਆਉਣ ਲਈ ਲੋੜੀਂਦੀ ਕਾਗਜ਼ੀ ਕਾਰਵਾਈ ਅਤੇ ਆਵਾਜਾਈ ਦਾ ਖਰਚਾ ਪੂਰਾ ਕਰਨ ਵਿੱਚ ਮਦਦ ਮਿਲੇਗੀ।
Comments