ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News Drug: ਗੁਰੂਹਰਸ...

    Drug: ਗੁਰੂਹਰਸਹਾਏ ’ਚ ਨੌਜਵਾਨ ਚੜਿਆ ਨਸ਼ਿਆਂ ਦੀ ਭੇਂਟ

    Drug 
    ਗੁਰੂਹਰਸਹਾਏ : ਮ੍ਰਿਤਕ ਨੌਜਵਾਨ ਮਨਜੀਤ ਸਿੰਘ ਦੀ ਫਾਈਲ ਫੋਟੋ।

    (ਵਿਜੈ ਹਾਂਡਾ) ਗੁਰੂਹਰਸਹਾਏ। ਹਲਕਾ ਗੁਰੂਹਰਸਹਾਏ ਦੇ ਪਿੰਡ ਲਾਲਚੀਆਂ ਦਾ 25 ਸਾਲਾਂ ਦਾ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਗਿਆ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਨਸ਼ੇ ਕਰਨ ਦਾ ਆਦੀ ਸੀ ਉਹ ਲਾਗਲੇ ਪਿੰਡ ਜੁਆਏ ਸਿੰਘ ਵਾਲਾ ਵਿਖੇ ਗਿਆ ਸੀ ਜਿੱਥੇ ਚਿੱਟੇ ਦਾ ਨਸ਼ਾ ਕਰਨ ਤੋਂ ਬਾਅਦ ਮੋਟਰਸਾਈਕਲ ਤੋਂ ਡਿੱਗ ਪਿਆ ਤੇ ਰਾਹਗੀਰਾਂ ਵੱਲੋਂ ਉਸ ਦੀ ਪਛਾਣ ਕਰਨ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਤੇ ਪਰਿਵਾਰ ਵਾਲੇ ਉਸਨੂੰ ਆਪਣੇ ਨਾਲ ਲੈ ਗਏ ਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ । ਉਧਰ ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ ਤੋਂ ਬਾਅਦ ਪਿੰਡ ਅੰਦਰ ਸੋਗ ਦੀ ਲਹਿਰ ਹੈ ਉਥੇ ਹੀ ਹਲਕਾ ਵਾਸੀਆਂ ਅੰਦਰ ਰੋਸ ਪਾਇਆ ਜਾ ਰਿਹਾ ਹੈ ਤੇ ਲੋਕਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। Drug

    ਇਹ ਵੀ ਪੜ੍ਹੋ: Amritsar News: ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਧਾਲੀਵਾਲ ਆਪ ਆਗੂਆਂ ਨਾਲ ਭੁੱਖ ਹੜਤਾਲ ’ਤੇ ਬੈਠੇ

    ਓਧਰ ਨਸ਼ਾ ਵਿਰੋਧੀ ਫਰੰਟ ਦੇ ਆਗੂ ਤੇ ਕਿਸਾਨ ਯੂਨੀਅਨ ਦੇ ਆਗੂ ਧਰਮ ਸਿੰਘ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਨਸ਼ਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇੱਕ ਹੋਰ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਗਿਆ। ਇਸ ਸਬੰਧੀ ਜਦੋਂ ਥਾਣਾ ਗੁਰੂਹਰਸਹਾਏ ਦੇ ਮੁਖੀ ਉਪਕਾਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਤੇ ਉਹਨਾਂ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਨਸ਼ਾ ਵੇਚਣ ਵਾਲੇ ਜਲਦ ਸਲਾਖਾਂ ਦੇ ਪਿੱਛੇ ਹੋਣਗੇ। Drug

    LEAVE A REPLY

    Please enter your comment!
    Please enter your name here