ਪਿੰਡ ਜਵਾਰੇਵਾਲਾ ‘ਚ ਚੱਲੀ ਗੋਲੀ, ਦੋ ਦੀ ਮੌਤ

ਸ੍ਰੀ ਮੁਕਤਸਰ ਸਾਹਿਬ |  ਭਜਨ ਸਮਾਘ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਜਵਾਰੇਵਾਲਾ ‘ਚ ਕਿਸੇ ਝਗੜੇ ‘ਚ ਚੱਲੀਆਂ ਗੋਲੀਆਂ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਤੇ ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ ਜਾਣਕਾਰੀ ਅਨੁਸਾਰ ਪਿੰਡ ਜਵਾਰੇਵਾਲਾ ‘ਚ ਦੋ ਧਿਰਾਂ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜੋ ਕਿ ਗੋਲੀਬਾਰੀ ਤੱਕ ਚਲਾ ਗਿਆ ਇਸ ਦੌਰਾਨ ਹੋਈ ਗੋਲੀਬਾਰੀ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਰੂਪ ‘ਚ ਜਖਮੀ ਹੋ ਗਏ ਜਿਹਨਾਂ ‘ਚੋਂ ਇੱਕ ਨੂੰ ਫਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕੀਤਾ ਗਿਆ ਹੈ, ਜੋ ਕਿ ਮਹਿਲਾ ਦੱਸੀ ਜਾ ਰਹੀ ਹੈ ਇਸ ਤੋਂ ਬਿਨਾਂ ਦੂਜੇ ਜ਼ਖਮੀ ਨੂੰ ਸਥਾਨਕ ਨਿੱਜੀ ਹਸਪਤਾਲ ‘ਚ ਦਾਖਲ ਕੀਤਾ ਗਿਆ ਹੈ ਮਾਮਲੇ ਬਾਰੇ ਪਤਾ ਲੱਗਣ ‘ਤੇ ਪੁਲਿਸ ਦੇ ਉਚ ਅਧਿਕਾਰੀ ਘਟਨਾ ਸਥਾਨ ‘ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਝਗੜੇ ‘ਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਭੇਜਿਆ ਗਿਆ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।