ਦੇਸ਼ ‘ਚ ਕਰੋਨਾ ਨਾਲ 25 ਮੌਤਾਂ, ਸੰਕ੍ਰਮਿਤਾਂ ਦੀ ਗਿਣਤੀ 979 ਹੋਈ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਕਰੋਨਾ ਵਾਇਰਸ (ਕੋਵਿਡ-19) Covid ਦੇ ਸੰਕ੍ਰਮਣ ਨਾਲ ਹੁਣ ਤੱਕ 25 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਸੰਕ੍ਰਮਣ ਦੇ ਕੁਲ ਮਾਮਲੇ ਵਧ ਕੇ 979 ਹੋ ਗਏ ਹਨ। ਸਿਹਤ ਮੰਤਰਾਲੇ ਨ ਐਤਵਾਰ ਸਵੇਰ ਦੀ ਰਿਪੋਰਟ ਮੁਤਾਬਿਕ ਕਰੋਨਾ ਵਾਇਰਸ ਦਾ ਪ੍ਰਕੋਪ ਦੇਸ਼ ਦੇ 27 ਸੂਬਿਆਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ‘ਚ ਫੈਲ ਚੁੱਕਾ ਹੈ ਅਤੇ ਹੁਣ ਤੱਕ ਇਸ ਦੇ 979 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ‘ਚ 831 ਭਾਰਤੀ ਅਤੇ 48 ਵਿਦੇਸ਼ੀ ਹਨ। ਕਰੋਨਾ ਵਾਇਰਸ ਦੇ ਸੰਕ੍ਰਮਣ ਨਾਲ ਦੇਸ਼ ‘ਚ ਹੁਣ ਤੱਕ 25 ਵਿਅਕਤੀਆਂ ਦੀ ਮੌਤ ਚਹੋਈ ਹੈ ਜਦੋਂਕਿ 87 ਵਿਅਕਤੀ ਤੰਦਰੁਸਤ ਵੀ ਹੋ ਚੁੱਕੇ ਹਨ। ਕੇਰਲ, ਮਹਾਂਰਾਸ਼ਟਰ, ਕਰਨਾਟਕ, ਤੇਲੰਗਾਨਾ, ਗੁਜਰਾਤ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਹੁਣ ਤੱਕ ਸਭ ਤੋਂ ਜ਼ਿਆਦਾ ਸੰਕ੍ਰਮਣ ਦੇ ਮਾਮਲੇ ਸਾਹਮਣੇ ਆਏ ਹਨ।
- ਕਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਂਰਾਸ਼ਟਰ ‘ਚ ਛੇ, ਗੁਜਰਾਤ ‘ਚ ਚਾਰ, ਕਰਨਾਟਕ ‘ਚ ਤਿੰਨ, ਦਿੱਲੀ ‘ਚ ਦੋ,
- ਮੱਧ ਪ੍ਰਦੇਸ਼ ‘ਚ ਦੋ, ਕੇਰਲ, ਬਿਹਾਰ, ਪੰਜਾਬ, ਹਿਮਾਚਲ ਪ੍ਰਦੇਸ਼, ਤੇਲੰਗਾਨਾ, ਜੰਮੂ ਕਸ਼ਮੀਰ,
- ਤਾਮਿਲਨਾਡੂ ਤੇ ਪੱਛਮੀ ਬੰਗਾਲ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।