ਕੁਮਾਰ ਵਿਸ਼ਵਾਸ ਦੀ ਪਟੀਸ਼ਨ ’ਤੇ ਬਹਿਸ ਪੂਰੀ, ਅਦਾਲਤ ਨੇ ਸੋਮਵਾਰ ਤੱਕ ਫੈਸਲਾ ਸੁਰੱਖਿਅਤ ਰੱਖਿਆ

kumar viswas

ਅਦਾਲਤ ਨੇ ਸੋਮਵਾਰ ਤੱਕ ਫੈਸਲਾ ਸੁਰੱਖਿਅਤ ਰੱਖਿਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਕੁਮਾਰ ਵਿਸ਼ਵਾਸ ਦੀ ਪਟੀਸ਼ਨ ’ਤੇ ਸੁਣਵਾਈ ਹੋਈ। ਅਦਾਲਤ ਨੇ ਆਪਣਾ ਫੈਸਲਾ ਸੋਮਵਾਰ ਤੱਕ ਸੁਰੱਖਿਅਤ ਰੱਖਿਆ ਹੈ। ਕੁਮਾਰ ਵਿਸ਼ਵਾਸ ਦੀ ਪਟੀਸ਼ਨ ’ਤੇ ਵਕੀਲਾਂ ਵੱਲੋਂ ਬਹਿਸ ਕੀਤੀ ਗਈ। ਕੁਮਾਰ ਵਿਸ਼ਵਾਸ ਦੇ ਵਕੀਲ ਨੇ ਅਦਾਲਤ ਅੱਗੇ ਐਫਆਈਆਰ ਨੂੰ ਰੱਦ ਕਰਨ ਦੀ ਮੰਗੀ ਕੀਤੀ ਤੇ ਕਿਹਾ ਕਿ ਇਹ ਮਾਮਲਾ ਸਿਆਸਤ ਤੋ ਪ੍ਰੇਰਿਤ ਹੈ ਤੇ ਦੋਸ਼ ਬੇਬੁਨਿਆਦ ਹਨ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਮਵਾਰ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਕੀ ਹੈ ਮਾਮਲਾ

ਕੁਮਾਰ ਵਿਸ਼ਵਾਸ ’ਤੇ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇਣ ‘ਤੇ ਰੋਪੜ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ।  ਉਹ ਸਮਰਥਕਾਂ ਨਾਲ ਮਿਲ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਜਾ ਰਿਹਾ ਸੀ। ਫਿਰ ਕੁਝ ਨਕਾਬਪੋਸ਼ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਖਾਲਿਸਤਾਨੀ ਕਿਹਾ। ‘ਆਪ’ ਆਗੂ ਦਾ ਦਾਅਵਾ ਹੈ ਕਿ ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਕੇਜਰੀਵਾਲ ‘ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ