ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਕਰਜ਼ੇ ਤੋਂ ਪ੍ਰੇ...

    ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

    ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

    ਮਾਨਸਾ, (ਸੁਖਜੀਤ ਮਾਨ) | ਜ਼ਿਲ੍ਹੇ ਦੇ ਪਿੰਡ ਬੱਪੀਆਣਾ ਦੇ ਕਿਸਾਨ ਕੁਲਦੀਪ ਸਿੰਘ (34) ਪੁੱਤਰ ਬੀਲ੍ਹਾ ਸਿੰਘ ਨੇ ਕਰਜ਼ੇ ਤੋਂ ਪ੍ਰੇਸਾਨ ਹੋਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਸਿਰ ਲੱਗਭੱਗ 10-12 ਲੱਖ ਰੁਪਏ ਕਰਜ਼ਾ ਸੀ ਅਤੇ ਉਹ ਕਰਜ਼ਈ ਹੋਣ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ ਤਿੰਨ ਬੱਚੇ ਦੋ ਲੜਕੀਆਂ ਅਤੇ ਇੱਕ ਲੜਕਾ ਹਨ। ਵੇਰਵਿਆਂ ਮੁਤਾਬਿਕ ਮ੍ਰਿਤਕ ਕਿਸਾਨ ਕੋਲ ਸਿਰਫ ਢਾਈ ਏਕੜ ਜ਼ਮੀਨ ਸੀ ਜਿਸ ਕਰਕੇ ਘਰ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ।

    ਪਿੰਡ ਬੱਪੀਆਣਾ ਦੀ ਪੰਚਾਇਤ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਇਕਾਈ ਬੱਪੀਆਣਾ ਦੇ ਪ੍ਰੈਸ ਸਕੱਤਰ ਕੁਲਵਿੰਦਰ ਸਿੰਘ ਅਤੇ ਪ੍ਰਧਾਨ ਬਲਦੇਵ ਸਿੰਘ, ਬਲਾਕ ਆਗੂ ਸਾਧੂ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ, ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਪਿੰਡ ਬੱਪੀਆਣਾ ਦੇ ਸਰਪੰਚ ਕੁਲਦੀਪ ਸਿੰਘ, ਮੇਲਾ ਸਿੰਘ, ਗੁਰਤੇਜ਼ ਸਿੰਘ ਪੰਚ, ਕਰਨੈਲ ਸਿੰਘ ਕਲੱਬ ਪ੍ਰਧਾਨ ਅਤੇ ਮ੍ਰਿਤਕ ਕਿਸਾਨ ਦਾ ਭਰਾ ਅਜੈਬ ਸਿੰਘ ਆਦਿ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ