ਨਾਮਪੱਲੀ ਕੋਰਟ 3 ਜਨਵਰੀ ਨੂੰ ਆਪਣਾ ਫੈਸਲਾ ਸੁਣਾਏਗੀ | Allu Arjun
Allu Arjun: ਹੈਦਰਾਬਾਦ, (ਏਜੰਸੀ)। ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਭਗਦੜ ਮਾਮਲੇ ‘ਚ ਅਭਿਨੇਤਾ ਅੱਲੂ ਅਰਜੁਨ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਨਾਮਪੱਲੀ ਕੋਰਟ 3 ਜਨਵਰੀ ਨੂੰ ਆਪਣਾ ਫੈਸਲਾ ਸੁਣਾਏਗੀ। ਸੋਮਵਾਰ ਨੂੰ ਅਦਾਲਤ ਨੇ ਪਟੀਸ਼ਨਕਰਤਾ ਦੀਆਂ ਦਲੀਲਾਂ ਅਤੇ ਪੁਲਿਸ ਵੱਲੋਂ ਦਾਇਰ ਜਵਾਬੀ ਦਲੀਲਾਂ ਨੂੰ ਸੁਣਿਆ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਨੇ ਇਸ ਪਟੀਸ਼ਨ ‘ਤੇ 27 ਦਸੰਬਰ ਨੂੰ ਸੁਣਵਾਈ ਕੀਤੀ ਸੀ। ਕਿਉਂਕਿ ਪੁਲਿਸ ਨੇ ਜ਼ਮਾਨਤ ਪਟੀਸ਼ਨ ‘ਤੇ ਜਵਾਬੀ ਦਲੀਲਾਂ ਦਾਇਰ ਕਰਨ ਲਈ ਸਮਾਂ ਮੰਗਿਆ ਸੀ, ਇਸ ਲਈ ਅਦਾਲਤ ਨੇ ਸੁਣਵਾਈ 30 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਸੀ।
ਇਹ ਵੀ ਪੜ੍ਹੋ: 5000 New Note: ਜਾਰੀ ਹੋਣ ਜਾ ਰਿਹੈ 5000 ਰੁਪਏ ਦਾ ਨਵਾਂ ਨੋਟ?, ਆਰਬੀਆਈ ਨੇ ਸਾਂਝੀ ਕੀਤੀ ਜਾਣਕਾਰੀ…
31 ਦਸੰਬਰ ਨੂੰ, ਹਾਈ ਕੋਰਟ ਨੇ ਚਾਰ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੰਦੇ ਹੋਏ, ਅੱਲੂ ਅਰਜੁਨ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਸੀ। ਅੱਲੂ ਅਰਜੁਨ ਨੂੰ 4 ਦਸੰਬਰ ਨੂੰ ਸੰਧਿਆ ਥੀਏਟਰ ‘ਚ ‘ਪੁਸ਼ਪਾ 2: ਦ ਰੂਲ’ ਦੇ ਪ੍ਰੀਮੀਅਰ ਸ਼ੋਅ ਦੌਰਾਨ ਮੱਚੀ ਭਗਦੜ ਦੇ ਸਿਲਸਿਲੇ ’ਚ ਦਰਜ ਮਾਮਲੇ ’ਚ 13 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ‘ਚ ਇਕ ਔਰਤ ਦੀ ਮੌਤ ਹੋ ਗਈ ਸੀ। ਅਦਾਕਾਰ ਨੂੰ ਨਾਮਪੱਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਨਾਂ ਦੇ ਵਕੀਲਾਂ ਨੇ ਹਾਈਕੋਰਟ ਵਿੱਚ ਅਪੀਲ ਕੀਤੀ, ਜਿੱਥੋਂ ਉਸ ਨੂੰ ਉਸੇ ਦਿਨ ਅੰਤਰਿਮ ਜ਼ਮਾਨਤ ਮਿਲ ਗਈ। ਮਾਮਲੇ ਵਿੱਚ ਮੁਲਜ਼ਮ ਨੰਬਰ 11 ਵਜੋਂ ਨਾਮਜ਼ਦ ਅਦਾਕਾਰ ਨੂੰ ਅਗਲੇ ਦਿਨ ਚੰਚਲਗੁਡਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।