ਵੱਖ-ਵੱਖ ਦਫਤਰਾਂ ਤੇ ਅਦਾਰਿਆਂ ਸਾਹਮਣੇ ਮਜ਼ਦੂਰ ਜਮਾਤ ਦੇ ਲਾਲ ਝੰਡੇ ਲਹਿਰਾਏ ਜਾਣਗੇ
International Labour Day: ਫਰੀਦਕੋਟ (ਅਜੈ ਮਨਚੰਦਾ)। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, ਸੈਕਟਰ 22 ਬੀ, ਚੰਡੀਗੜ੍ਹ, ਜ਼ਿਲ੍ਹਾ ਇਕਾਈ ਫਰੀਦਕੋਟ, ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ ਯੂਨੀਅਨ ਜਿਲਾ ਫਰੀਦਕੋਟ, ਪਾਵਰਕਮ ਪੈਨਸ਼ਨਰਜ਼ ਯੂਨੀਅਨ, ਪੈਸਕੋ ਅਤੇ ਟਰਾਂਸਕੋ ਆਊਟ ਸੋਰਸ ਮੁਲਾਜ਼ਮ ਯੂਨੀਅਨ ,ਬਾਬਾ ਫਰੀਦ ਯੂਨੀਵਰਸਿਟੀ ਸਕਿਉਰਟੀ ਗਾਰਡ ਮੁਲਾਜ਼ਮ ਯੂਨੀਅਨ ਦੇ ਆਗੂਆਂ ਦੀ ਸਾਂਝੀ ਮੀਟਿੰਗ ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਾਰਕ ਵਿੱਚ ਹੋਈ।
ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ,ਪਾਵਰਕਮ ਵਿੱਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ ਅਤੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ , ਸਕਿਉਰਟੀ ਗਾਰਡ ਮੁਲਾਜ਼ਮਾਂ ਦੇ ਆਗੂ ਸ਼ਿਵ ਨਾਥ ਦਰਦੀ ਅਤੇ ਸੁਖਵਿੰਦਰ ਸਿੰਘ , ਪਾਵਰਕਾਮ ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ ਨੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਵਾਰ-ਵਾਰ ਮੀਟਿੰਗਾਂ ਤੈਅ ਕਰਕੇ ਮੁਲਤਵੀ ਕਰਨ ਦਾ ਦੋਸ਼ ਲਾਇਆ ਗਿਆ।
ਇਹ ਵੀ ਪੜ੍ਹੋ: Vaibhav Suryavanshi: ਮਾਂਜਰੇਕਰ ਨੇ ਸੂਰਿਆਵੰਸ਼ੀ ਦੀ ਪ੍ਰਸ਼ੰਸਾ ਕੀਤੀ, ਕਿਹਾ ਰਾਜਸਥਾਨ ਰਾਇਲਜ਼ ਨੇ ਇੱਕ ਨਵਾਂ ਸਟਾਰ ਲ…
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 1ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜੇ ਮੌਕੇ ’ਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਨਹਿਰੀ ਕਲੋਨੀ, ਡੀਸੀ ਦਫਤਰ, ਬੱਸ ਅੱਡਾ ਫਰੀਦਕੋਟ ਅਤੇ ਸਥਾਨਕ ਤਲਵੰਡੀ ਰੋਡ ’ਤੇ ਸਥਿਤ ਬਿਜਲੀ ਬੋਰਡ ਦੇ ਦਫਤਰ ਸਾਹਮਣੇ ਮਜ਼ਦੂਰ ਜਮਾਤ ਦੇ ਲਾਲ ਝੰਡੇ ਲਹਿਰਾਏ ਜਾਣਗੇ । ਇਸ ਉਪਰੰਤ ਹੋਰਨਾਂ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਬੱਸ ਅੱਡਾ ਫਰੀਦਕੋਟ ਵਿਖੇ ਸਾਂਝੀ ਰੈਲੀ ਕੀਤੀ ਜਾਵੇਗੀ ਅਤੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਨੀਲਾ ਸਿੰਘ ਮਾਰਕੀਟ ਕਮੇਟੀ, ਤਰਲੋਕ ਸਿੰਘ ਸਿਹਤ ਵਿਭਾਗ, ਧਰਮਵੀਰ ਸਿੰਘ ਤੇ ਗੁਰਸੇਵਕ ਸਿੰਘ ਜਲ ਸਪਲਾਈ ਵਿਭਾਗ ਫਰੀਦਕੋਟ ਆਦਿ ਸ਼ਾਮਲ ਸਨ। International Labour Day