Barnala News: ਬਰਨਾਲਾ (ਜਸਵੀਰ ਸਿੰਘ ਗਹਿਲ)। ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਵਿੱਚ ਲਏ ਗਏ ਇਤਿਹਾਸਕ ਫੈਸਲਾ ਬਰਨਾਲਾ ਸ਼ਹਿਰ ਦੇ ਵਾਸੀਆਂ ਲਈ ਖੁਸ਼ਖ਼ਬਰ ਹੈ। ਜਿਸ ਵਿੱਚ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦੇ ਮਤੇ ਨੂੰ ਮੰਨਜੂਰੀ ਦੇ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦੀਆਂ ਤਿਆਰੀਆਂ ਅੰਦਰੋ- ਅੰਦਰੀ ਲੰਮੇ ਸਮੇਂ ਤੋਂ ਚੱਲ ਰਹੀਆਂ ਸਨ। ਜਿੰਨ੍ਹਾਂ ਨੂੰ ਜੱਗ ਜਾਹਰ ਕਰਦੇ ਹੋਏ 26 ਸਤੰਬਰ ਨੂੰ ਨਗਰ ਕੌਂਸਲ ਦੀ ਮੀਟਿੰਗ ਵਿੱਚ ਰੱਖਿਆ ਗਿਆ।
Read Also : ਕੈਬਨਿਟ ਮੀਟਿੰਗ ’ਚ ਪੰਜਾਬੀਆਂ ਲਈ ਅਹਿਮ ਐਲਾਨ
ਇਸ ਮੀਟਿੰਗ ਦੌਰਾਨ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਦੀ ਅਗਵਾਈ ਹੇਠ ਬਹੁਸੰਮਤੀ ਨਾਲ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਮਤਾ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੰਸਦ ਮੈਂਬਰ ਗੁਰਮੀਤ ਸਿੰਘ ਹੇਅਰ ਵੱਲੋਂ ਕੀਤੇ ਗਏ ਯਤਨਾਂ ਨੂੰ ਬੂਰ ਪਿਆ ਹੈ ਤੇ ਅੱਜ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।














