ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਕੀਤਾ
ਮੋਹਾਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਫੇਜ਼-5 ਵਿੱਚ ਪੇਵਰ ਬਲਾਕ ਲਗਾਉਣ ਦਾ ਪ੍ਰਾਜੈਕਟ ਮੁਕੰਮਲ ਹੋਣ ਉਪਰੰਤ ਤੋਂ ਬਾਅਦ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਪ੍ਰੋਜੈਕਟ ‘ਤੇ ਕਰੀਬ 03 ਲੱਖ 60 ਹਜ਼ਾਰ ਰੁਪਏ ਖਰਚ ਕੀਤੇ ਗਏ ਹਨ, ਜਿਸ ਲਈ ਚੇਅਰਪਰਸਨ ਪ੍ਰਭਜੋਤ ਕੌਰ ਨੇ ਡੀਪੀਸੀ ਫੰਡ ਵਿੱਚੋਂ ਪੈਸੇ ਦਿੱਤੇ ਹਨ। Mohali News
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਐਲਾਨੇ ਉਮੀਦਵਾਰ
ਇਸ ਮੌਕੇ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਮੇਨ ਗੇਟ ਤੋਂ ਲੈ ਕੇ ਕਲਾਸ ਰੂਮਾਂ ਤੱਕ ਕੱਚਾ ਥਾਂ ਹੋਣ ਕਾਰਨ ਬਰਸਾਤ ਦੇ ਦਿਨਾਂ ਵਿੱਚ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਪੇਵਰ ਲਗਾਉਣ ਨਾਲ ਇਹ ਸਮੱਸਿਆ ਹੱਲ ਹੋ ਗਈ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦਾ ਰੁਝਾਨ ਵਧ ਰਿਹਾ ਹੈ ਅਤੇ ਇਸ ਸਕੂਲ ਵਿੱਚ ਪਹਿਲਾਂ 290 ਵਿਦਿਆਰਥੀਆਂ ਦੀ ਗਿਣਤੀ ਸੀ ਜੋ ਹੁਣ ਵੱਧ ਕੇ 350 ਹੋ ਗਈ ਹੈ। ਪ੍ਰਾਈਵੇਟ ਸਕੂਲਾਂ ਤੋਂ ਵੀ 30 ਵਿਦਿਆਰਥੀ ਇਸ ਸਕੂਲ ਵਿੱਚ ਆਏ ਹਨ। Mohali News
ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਸੂਬੇ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਉਡਾਣ ਭਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਰਵੱਈਆ ਬਦਲਣ ਨਾਲ ਰੁਝਾਨ ਬਦਲਦਾ ਹੈ। ਸਿੱਖਿਆ ਸੁਧਾਰ ਪਿਛਲੀਆਂ ਸਰਕਾਰਾਂ ਦਾ ਟੀਚਾ ਨਹੀਂ ਸੀ। ਦੂਜੇ ਪਾਸੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ ਟਾਪ ਕਰ ਰਹੇ ਹਨ। ਇਸ ਮੌਕੇ ਪ੍ਰਧਾਨ ਭਾਰਤ ਭੂਸ਼ਨ ਬੇਰੀ, ਰਣਜੀਤ ਪਾਲ ਸਿੰਘ ਪ੍ਰਧਾਨ ਵਪਾਰ ਵਿੰਗ ‘ਆਪ’, ਸਵਰਨ ਲਤਾ ਸਕੱਤਰ ਮਹਿਲਾ ਵਿੰਗ ‘ਆਪ’, ਅਮਰਜੀਤ ਸਿੰਘ ਸਕੱਤਰ ਲੀਗਲ ਵਿੰਗ ‘ਆਪ’, ਅਨਵਰ ਅਲੀ ਪ੍ਰਧਾਨ ਘੱਟ ਗਿਣਤੀ ਵਿੰਗ, ਰਾਜੇਸ਼ ਰਾਣਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਮਗਨ ਲਾਲ ਬਲਾਕ ਪ੍ਰਧਾਨ ‘ਆਪ’, ਪ੍ਰਭਜੋਤ ਕੌਰ ਜੋਤੀ ਬਲਾਕ ਪ੍ਰਧਾਨ ‘ਆਪ’, ਗੁਰਚਰਨ ਸਿੰਘ, ਨਿਰਮਲ ਸਿੰਘ, ਸੁਰਿੰਦਰ ਮਟੌਰ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।