ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ ਨੂੰ ਗਹਿਰਾ ਸਦਮਾ, ਪਤਨੀ ਦਾ ਦਾ ਦੇਹਾਂਤ

Pensioner

ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਪੈਨਸ਼ਨਰਜ਼ ਯੂਨੀਅਨ (Pensioner) ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਅਤੇ ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਫਰੀਦਕੋਟ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਕਾਫੀ ਸਮਾਂ ਲੁਧਿਆਣਾ ਦੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਰਹਿਣ ਉਪਰੰਤ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ।

ਇਸ ਦੁੱਖ ਦੀ ਘੜੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ ਆਰ ਓ , ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ,ਮਨਪ੍ਰੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫਰੀਦਕੋਟ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਤੇ ਸੂਬਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ,ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ, ਗੁਰਮੇਲ ਸਿੰਘ ਮੇਲਡੇ , ਪ੍ਰੇਮ ਚਾਵਲਾ , ਅਸ਼ੋਕ ਕੌਸ਼ਲ ,ਸ਼ਿੰਦਰਪਾਲ ਸਿੰਘ ਢਿੱਲੋਂ , ਨੇਕ ਸਿੰਘ ਡੀ ਈ ਓ, ਪ੍ਰਿੰਸੀਪਲ ਬਲਵੀਰ ਸਿੰਘ ਬਰਾੜ, ਪ੍ਰਿੰਸੀਪਲ ਸ਼ਿੰਗਾਰਾ ਸਿੰਘ, ਪ੍ਰਿੰਸੀਪਲ ਵਿਕਾਸ ਅਰੋੜਾ ,ਗੁਰਿੰਦਰ ਸਿੰਘ ਮਹਿੰਦੀਰੱਤਾ ,ਰਛਪਾਲ ਸਿੰਘ ਭੁੱਲਰ, ਸੋਮ ਨਾਥ ਅਰੋੜਾ, ਤਰਸੇਮ ਨਰੂਲਾ , ਇਕਬਾਲ ਸਿੰਘ ਮੰਘੇੜਾ , ਹਰਬੰਸ ਸਿੰਘ ਪਦਮ, ਰਜਿੰਦਰ ਸਿੰਘ ਸਰਾਂ ਤਹਿਸੀਲਦਾਰ ਤੇ ਇਲਾਕੇ ਭਰ ਦੇ ਅਧਿਆਪਕਾਂ, ਪੈਨਸ਼ਨਰਾਂ ਤੇ ਹੋਰ ਪਤਵੰਤੇ ਵਿਅਕਤੀਆਂ ਨੇ ਸਮੂਹ ਚਾਨੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । (Pensioner)

ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ 5 ਮਾਰਚ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ, ਮੋਗਾ ਰੋਡ ਕੋਟਕਪੂਰਾ ਵਿਖੇ ਪਵੇਗਾ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ