26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਧਾਰਮਿਕ ਝੰਡਾ ਲਹਿਰਾਉਣ ਦੇ ਦੋਸ਼ ’ਚ ਦੀਪ ਸਿੱਧੂ ਗ੍ਰਿਫ਼ਤਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਗਣਤੰਤਰ ਦਿਵਸ ’ਤੇ ਇਕ ਟਰੈਕਟਰ ਰੈਲੀ ਦੌਰਾਨ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਲਾਲ ਕਿਲ੍ਹੇ ’ਤੇ ਝੰਡਾ ਲਹਿਰਾਉਣ ਦੇ ਮੁੱਖ ਦੋਸ਼ੀ ਦੀਪ ਸਿੱਧੂ ਨੂੰ ਗਿ੍ਰਫਤਾਰ ਕੀਤਾ ਹੈ। ਵਿਸ਼ੇਸ਼ ਸੈੱਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣੀ ਪੱਛਮੀ ਰੇਂਜ ਦੀ ਟੀਮ 26 ਜਨਵਰੀ ਤੋਂ ਫਰਾਰ ਚੱਲ ਰਹੇ ਸਿੱਧੂ ਨੂੰ ਗਿ੍ਰਫਤਾਰ ਕਰਨ ਵਿੱਚ ਸਫਲ ਹੋ ਗਈ। ਸਿੱਧੂ ਦੀ ਗਿ੍ਰਫਤਾਰੀ ਲਈ ਦਿੱਲੀ ਪੁਲਿਸ ਨੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ।
ਕੀ ਹੈ ਪੂਰਾ ਮਾਮਲਾ
26 ਜਨਵਰੀ ਨੂੰ ਰਾਜਧਾਨੀ ਵਿੱਚ ਹੋਈ ਹਿੰਸਕ ਘਟਨਾ ਅਤੇ ਲਾਲ ਕਿਲ੍ਹੇ ਉੱਤੇ ਸਿੱਖਾਂ ਦੇ ਪਵਿੱਤਰ ਝੰਡੇ ਲਹਿਰਾਉਣ ਪਿੱਛੇ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਨਾਂਅ ਸਾਹਮਣੇ ਆਇਆ ਸੀ।
ਕੌਣ ਹੈ ਦੀਪ ਸਿੱਧੂ
ਦੀਪ ਸਿੱਧੂ ਪੰਜਾਬੀ ਫਿਲਮਾਂ ਦਾ ਅਭਿਨੇਤਾ ਹੈ ਅਤੇ ਸਮਾਜ ਸੇਵਕ ਵੀ ਹੈ। ਦੀਪ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਪੰਜਾਬੀ ਫਿਲਮ ਰਮਤਾ ਜੋਗੀ ਨਾਲ ਕੀਤੀ, ਜਿਸ ਬਾਰੇ ਧਰਮਿੰਦਰ ਦੁਆਰਾ ਪ੍ਰੋਡਿਊਸ ਕੀਤਾ ਗਿਆ ਸੀ। ਦੀਪ ਸਿੱਧੂ ਦਾ ਜਨਮ ਸਾਲ 1984 ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਹੋਇਆ ਸੀ। ਦੀਪ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਹੈ। ਉਹ ਕਿੰਗਫਿਸ਼ਰ ਮਾਡਲ ਪੁਰਸਕਾਰ ਵੀ ਜਿੱਤ ਚੁੱਕਾ ਹੈ। 17 ਜਨਵਰੀ ਨੂੰ ਐਨਆਈਏ ਨੇ ਸਿੱਧੂ ਨੂੰ ਸਿੱਖ ਫਾਰ ਜਸਟਿਸ ਨਾਲ ਜੁੜੇ ਕੇਸ ਦੇ ਸਬੰਧ ਵਿੱਚ ਤਲਬ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.