ਦੀਪਾ ਸਿੰਗਲਾ ਨੇ ਅਪਣੇ ਪਤੀ ਵਿਜੈ ਇੰਦਰ ਸਿੰਗਲਾ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੂਰੀ ਸਰਗਰਮੀ ਨਾਲ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਪਰਿਵਾਰ ਦੇ ਸਭ ਮੈਂਬਰਾਂ ਵੱਲੋਂ ਸੰਗਰੂਰ ਦੇ ਵਾਰਡ ਨੰਬਰ 11 ਤੋਂ ਲੈ ਕੇ ਕਈ ਇਲਾਕਿਆਂ ’ਚ ਡੋਰ-ਟੂ-ਡੋਰ ਜਾ ਕੇ ਵਿਜੈ ਇੰਦਰ ਸਿੰਗਲਾ ਦੇ ਹੱਕ ’ਚ ਵੋਟਾਂ ਭੁਗਤਾਉਣ ਲਈ ਬੇਨਤੀ ਕੀਤੀ ਜਾ ਰਹੀ ਹੈ। ਅੱਜ ਉਨ੍ਹਾਂ ਦੀ ਪਤਨੀ ਦੀਪਾ ਸਿੰਗਲਾ (Deepa Singla) ਵੱਲੋਂ ਲੋਕਾਂ ਨਾਲ ਡੋਰ-ਟੂ-ਡੋਰ ਕਰਦਿਆਂ ਰਾਬਤਾ ਬਣਾਇਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਜੀ ਦੀ ਚੋਣ ਮੁਹਿੰਮ ਨੂੰ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸਮੱਰਥਨ ਮਿਲ ਰਿਹਾ ਹੈ ਕਿਉਂਕਿ ਵਿਜੈ ਇੰਦਰ ਸਿੰਗਲਾ ਨੇ ਆਪਣੇ ਕਾਰਜਕਾਲ ਦੌਰਾਨ ਹਰ ਪਿੰਡ ਅਤੇ ਸ਼ਹਿਰ ਦੇ ਲੋਕਾਂ ਨਾਲ ਨੇੜੇ ਤੋਂ ਰਾਬਤਾ ਬਣਾ ਕੇ ਰੱਖਿਆ ਅਤੇ ਹਰ ਪਰਿਵਾਰ ਦੇ ਦੁੱਖ ਸੁੱਖ ਵਿੱਚ ਪਰਿਵਾਰਕ ਮੈਂਬਰ ਵਾਂਗ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਦੇ ਦਮ ’ਤੇ ਵੋਟਾਂ ਮੰਗ ਰਹੇ ਹਾਂ ’ਤੇ ਲੋਕਾਂ ਵੱਲੋਂ ਜ਼ੋਰਦਾਰ ਸਮੱਰਥਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਸੰਗਰੂਰ ਹਲਕੇ ਦੇ ਲੋਕ ਇਸ ਵਾਰ ਵੀ ਸਿੰਗਲਾ ਦੇ ਹੱਕ ’ਚ ਭੁਗਤਣਗੇ ਤੇ ਵਿਜੈ ਇੰਦਰ ਸਿੰਗਲਾ ਵੱਡੀ ਜਿੱਤ ਹਾਸਲ ਕਰਨਗੇ। ਇਸ ਮੌਕੇ ਉਹਨਾਂ ਨਾਲ ਵਾਰਡ ਦੀਆਂ ਹੋਰ ਔਰਤਾਂ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ