ਸਾਡੇ ਨਾਲ ਸ਼ਾਮਲ

Follow us

12.5 C
Chandigarh
Sunday, February 8, 2026
More
    Home Breaking News ਸਿੱਧੂ ਮੂਸੇਵਾਲ...

    ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

    Gangster Deepak Tinu

    ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

    ਮਾਨਸਾ (ਸੁਖਜੀਤ ਮਾਨ) । ਗੋਲੀਆਂ ਮਾਰਕੇ ਬੇਰਹਿਮੀ ਨਾਲ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਗ੍ਰਿਫਤਾਰ ਮੁਲਜ਼ਮ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ ਭੇਦਭਰੀ ਚੁੱਪ ਧਾਰੀ ਹੋਈ ਹੈ, ਕੋਈ ਵੀ ਅਧਿਕਾਰੀ ਇਸਦੀ ਪੁਸ਼ਟੀ ਨਹੀਂ ਕਰ ਰਿਹਾ। ਟੀਨੂੰ ਦੇ ਫਰਾਰ ਹੋਣ ਨਾਲ ਪੁਲਿਸ ਵਿਭਾਗ ਵਿੱਚ ਵੀ ਹੜਕੰਪ ਮੱਚ ਗਿਆ ਹੈ ।

    ਪਤਾ ਲੱਗਿਆ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਰਗਨਾ ਦੀਪਕ ਟੀਨੂੰ ਮਾਨਸਾ ਦੇ ਸੀਆਈਏ ਸਟਾਫ਼ ਦੀ ਹਿਰਾਸਤ ਵਿੱਚੋਂ ਫਰਾਰ ਹੋਇਆ ਹੈ । ਮਾਨਸਾ ਸੀਆਈਏ ਸਟਾਫ਼ ਦੀ ਟੀਮ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਰਹੀ ਸੀ, ਇਸ ਦੌਰਾਨ ਉਹ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।ਇਸ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here