ਮਾਣਹਾਨੀ ਕੇਸ: ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਏਜੰਸੀ, ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਇੱਕ ਮਾਮਲੇ ‘ਚ ਅੱਜ ਜ਼ਮਾਨਤ ਮਿਲ ਗਈ ਉਨ੍ਹਾਂ ਖਿਲਾਫ ਇਹ ਕੇਸ ਦਿੱਲੀ ਦੇ ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਕੀਤਾ ਸੀ ਦਿੱਲੀ ਦੀ ਸਪੈਸ਼ਲ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਰੱਖੀ ਹੈ ਇਸ ਤੋਂ ਪਹਿਲਾਂ ਅਦਾਲਤ ਨੇ ਦੋਵਾਂ ਨੂੰ ਨੋਟਿਸ ਕਰਕੇ 16 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ
ਕੀ ਹੈ ਮਾਮਲਾ
ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਭਾਜਪਾ ਆਗੂ ਵਿਜੇਂਦਰ ਗੁਪਤਾ ‘ਤੇ ਕੇਜਰੀਵਾਲ ਦੇ ਕਤਲ ਦੀ ਸਾਜਿਸ਼ ਰਚਣ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ ਇਹ ਸਾਰੇ ਦੋਸ਼ ਟਵਿੱਟਰ ‘ਤੇ ਟਵੀਟ ਕਰਕੇ ਲਾਏ ਗਏ ਸਨ ਇਸ ‘ਤੇ ਵਿਜੇਂਦਰ ਗੁਪਤਾ ਨੇ ਕੇਜਰੀਵਾਲ ਅਤੇ ਸਿਸੋਦੀਆ ਤੋਂ ਪਹਿਲਾਂ ਮਾਫੀ ਦੀ ਮੰਗ ਕੀਤੀ ਅਤੇ ਫਿਰ ਮਾਣਹਾਨੀ ਦਾ ਕੇਸ ਕਰ ਦਿੱਤਾ ਗੁਪਤਾ ਨੇ ਕਿਹਾ ਸੀ ਕਿ ਦੋਵਾਂ ਆਗੂਆਂ ਦੇ ਇਸ ਸਬੰਧੀ ਜੋ ਟਵੀਟ ਆਏ, ਉਸ ਨਾਲ ਉਨ੍ਹਾਂ ਦੀ ਸ਼ਾਖ ਧੁੰਦਲੀ ਹੋਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।