DC Office News: ਵਫਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

DC Office News
ਫ਼ਤਹਿਗੜ੍ਹ ਸਾਹਿਬ : ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੇ ਜਾਣ ਸਮੇਂ।

DC Office News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸੈਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ, ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸੈਲਰ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਕੁਲਦੀਪ ਸਿੰਘ ਸੌਂਢਾ ਅਤੇ ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉਪਲ ਦੀ ਅਗਵਾਈ ਵਿੱਚ ਸਮੂਹ ਸੈਲਰਾਂ ਵਾਲੇ ਅਤੇ ਆੜ੍ਹਤੀਆਂ ਨੇ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ ਅਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੀਨਾਕਸ਼ੀ ਨਾਲ ਮੀਟਿੰਗ ਕੀਤੀ ਅਤੇ ਮੰਗ-ਪੱਤਰ ਦਿੱਤਾ।

ਇਹ ਵੀ ਪੜ੍ਹੋ: Property Tax News: ਪ੍ਰਾਪਰਟੀ ਟੈਕਸ ਨਾ ਭਰਨ ’ਤੇ ਦੁਕਾਨ ਕੀਤੀ ਸੀਲ

ਉਨ੍ਹਾਂ ਕਿਹਾ ਕਿ ਬਰਸਾਤ ਹੋਣ ਨਾਲ ਫਸਲ ਦਾ ਦਾਣਾ ਡੈਮੇਜ, ਡਿਸਕਲਰ ਹੋ ਗਿਆ ਹੈ, ਜਿਸ ਕਰਕੇ ਫਸਲ ਖਰੀਦ ਪ੍ਰਬੰਧਾਂ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਹੈ। ਬੇ-ਮੌਸਮੀ ਬਰਸਾਤ ਵੱਧ ਹੋਣ ਨਾਲ ਅਤੇ ਹੜ੍ਹ ਆਉਣ ਨਾਲ ਕੁਝ ਫਸਲ ਖਰਾਬ ਹੋ ਚੁੱਕੀ ਹੈ ਅਤੇ ਕਿਸਾਨ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਮੂਹ ਸੈਲਰਾਂ ਵਾਲਿਆਂ ਤੇ ਆੜ੍ਹਤੀਆਂ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਡੈਮਜ ਅਤੇ ਡਿਸਕ ਕਲਰ ਫਸਲ ਨੂੰ ਅਲੱਗ ਤੋਂ ਸਟੋਰੇਜ ਕੀਤਾ ਜਾਵੇ, ਤਾਂ ਜੋ ਕੋਈ ਵੀ ਸਰਕਾਰੀ ਟੀਮ ਸੈਂਪਲ ਲੈਣ ਆਵੇਗੀ ਤਾਂ ਡਿਸਕਲਰ ਅਤੇ ਡੈਮੇਜ ਫਸਲ ਦੇ ਸੈਂਪਲ ਅਲੱਗ ਤੋਂ ਦਿੱਤੇ ਜਾ ਸਕਣ।

ਉਹਨਾਂ ਮੰਗ ਕੀਤੀ ਕਿ ਸਰਕਾਰ ਨਾਲ ਗੱਲ ਕਰਕੇ ਕਿਸਾਨਾਂ ਨੂੰ ਫਸਲ ਦੀ ਖਰੀਦ ਵਿੱਚ ਕੁਝ ਰਾਹਤ ਦਿੱਤੀ ਜਾਵੇ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਫਸਲ ਨੂੰ ਮੰਡੀਆਂ ਵਿੱਚ ਸੁਕਾ ਕੇ ਲਿਆਂਦਾ ਜਾਵੇ। ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ ਨੇ ਭਰੋਸਾ ਦਿੱਤਾ ਹੈ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਹੈ ਅਤੇ ਉਹਨਾਂ ਨੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਦੱਸ ਦਿੱਤਾ ਹੈ।