ਨਵੀਂ ਦਿੱਲੀ (ਏਜੰਸੀ)। Delhi Building Collapse: ਦਿੱਲੀ ਦੇ ਸੀਲਮਪੁਰ ਇਲਾਕੇ ’ਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਮਲਬੇ ਹੇਠ ਲਗਭਗ 8 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਚਾਰ ਲੋਕਾਂ ਨੂੰ ਮਲਬੇ ’ਚੋਂ ਕੱਢਿਆ ਗਿਆ ਹੈ। ਅਜੇ ਵੀ ਕਈ ਲੋਕ ਮਲਬੇ ਹੇਠ ਫਸੇ ਹੋਏ ਹਨ। ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ।
ਇਹ ਖਬਰ ਵੀ ਪੜ੍ਹੋ : Effects of Pesticides on Health: ਕੀਟਨਾਸ਼ਕਾਂ, ਭਾਰੀ ਧਾਤੂਆਂ ਤੇ ਜੀਐਮਓ ਦਾ ਸਿਹਤ ’ਤੇ ਖ਼ਤਰਨਾਕ ਪ੍ਰਭਾਵ
ਇਸ ਸਮੇਂ ਪੁਲਿਸ, ਫਾਇਰ ਬ੍ਰਿਗੇਡ ਤੇ ਐਨਡੀਆਰਐਫ ਦੀਆਂ ਟੀਮਾਂ ਰਾਹਤ ਤੇ ਬਚਾਅ ਕਾਰਜਾਂ ’ਚ ਲੱਗੀਆਂ ਹੋਈਆਂ ਹਨ। ਸਥਾਨਕ ਲੋਕ ਮਲਬਾ ਹਟਾਉਣ ਵਿੱਚ ਮਦਦ ਕਰ ਰਹੇ ਹਨ। ਫਾਇਰ ਵਿਭਾਗ ਅਨੁਸਾਰ, ਦਿੱਲੀ ਦੇ ਸੀਲਮਪੁਰ ਇਲਾਕੇ ’ਚ ਇੱਕ ਇਮਾਰਤ ਡਿੱਗ ਗਈ ਹੈ। 3 ਤੋਂ 4 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਲਈ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ’ਤੇ ਮੌਜ਼ੂਦ ਹਨ। Delhi Building Collapse
ਕੱਲ੍ਹ ਆਜ਼ਾਦ ਮਾਰਕੀਟ ਇਲਾਕੇ ’ਚ ਢਹਿ ਸੀ ਇੱਕ ਇਮਾਰਤ, 1 ਦੀ ਹੋਈ ਸੀ ਮੌਤ
ਆਜ਼ਾਦ ਮਾਰਕੀਟ ਇਲਾਕੇ ’ਚ ਮੈਟਰੋ ਦੇ ਜਨਕਪੁਰੀ ਪੱਛਮੀ-ਆਰਕੇ ਆਸ਼ਰਮ ਮਾਰਗ ਕੋਰੀਡੋਰ ਲਈ ਸੁਰੰਗ ਨਿਰਮਾਣ ਖੇਤਰ ’ਚ ਇੱਕ ਖੰਡਰ ਇਮਾਰਤ ਢਹਿ ਗਈ। ਇਸ ਹਾਦਸੇ ’ਚ ਮਨੋਜ ਸ਼ਰਮਾ (45) ਦੀ ਮੌਤ ਹੋ ਗਈ। ਇਸ ਮਾਮਲੇ ’ਚ, ਬਾਰਾ ਹਿੰਦੂ ਰਾਓ ਪੁਲਿਸ ਸਟੇਸ਼ਨ ਨੇ ਲਾਪਰਵਾਹੀ ਕਾਰਨ ਮੌਤ ਦੀ ਧਾਰਾ ਤਹਿਤ ਐਫਆਈਆਰ ਦਰਜ ਕੀਤੀ ਹੈ। ਦੂਜੇ ਪਾਸੇ, ਦਿੱਲੀ ਮੈਟਰੋ ਨੇ ਕਿਹਾ ਹੈ ਕਿ ਉਹ ਮਨੋਜ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਮੈਟਰੋ ਪ੍ਰਬੰਧਨ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।