ਦਿੱਲੀ ਸਰਕਾਰ ਨੇ ਕੀਤਾ ਵੱਡਾ ਐਲਾਨ
- ਓਲੰਪਿਕ ’ਚ ਸੋਨ ਤਗਮਾ ਜੇਤੂਆਂ ਨੂੰ ਸਰਕਾਰ ਦੇਵੇਗੀ 7 ਕਰੋੜ ਰੁਪਏ
- ਸਰਕਾਰ ਵੱਲੋਂ ਨੌਕਰੀ ਵੀ ਦਿੱਤੀ ਜਾਵੇਗੀ
ਨਵੀਂ ਦਿੱਲੀ (ਏਜੰਸੀ)। Delhi Olympic Reward: ਦਿੱਲੀ ਸਰਕਾਰ ਨੇ ਮੁੱਖ ਮੰਤਰੀ ਖੇਡ ਪ੍ਰੋਤਸਾਹਨ ਯੋਜਨਾ ਤਹਿਤ ਇੱਕ ਇਤਿਹਾਸਕ ਫੈਸਲਾ ਲਿਆ ਹੈ। ਦਿੱਲੀ ਦੇ ਮੰਤਰੀ ਆਸ਼ੀਸ਼ ਸੂਦ ਨੇ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਵੱਲੋਂ ਓਲੰਪਿਕ ਦੇ ਜੇਤੂਆਂ ਲਈ ਨਕਦ ਇਨਾਮ ’ਚ ਵਾਧਾ ਕੀਤਾ ਗਿਆ ਹੈ। ਇੱਕ ਪ੍ਰੈੱਸ ਕਾਨਫਰੰਸ ’ਚ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਓਲੰਪਿਕ ਖੇਡਾਂ ’ਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 7 ਕਰੋੜ ਰੁਪਏ, ਚਾਂਦੀ ਦੇ ਤਗਮੇ ਜਿੱਤਣ ਵਾਲੇ ਨੂੰ 5 ਕਰੋੜ ਰੁਪਏ ਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ ਨੂੰ 3 ਕਰੋੜ ਰੁਪਏ ਦਿੱਤੇ ਜਾਣਗੇ।
ਇਹ ਖਬਰ ਵੀ ਪੜ੍ਹੋ : Sunam News: ਡੇਰਾ ਸ਼ਰਧਾਲੂਆਂ ਨੇ ਸੰਭਾਲੇ ਬੇਸਹਾਰਾ ਪਸ਼ੂ, ਬਿਮਾਰ ਪਸ਼ੂਆਂ ਦਾ ਕਰਵਾ ਰਹੇ ਨੇ ਇਲਾਜ
ਉਨ੍ਹਾਂ ਅੱਗੇ ਕਿਹਾ ਕਿ ਓਲੰਪਿਕ ਖੇਡਾਂ ’ਚ ਸੋਨ ਤੇ ਚਾਂਦੀ ਦੇ ਤਗਮੇ ਜਿੱਤਣ ਵਾਲਿਆਂ ਨੂੰ ਗਰੁੱਪ ਏ ਦੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ ਤੇ ਕਾਂਸੀ ਦੇ ਤਗਮੇ ਜਿੱਤਣ ਵਾਲਿਆਂ ਨੂੰ ਦਿੱਲੀ ਸਰਕਾਰ ਵੱਲੋਂ ਗਰੁੱਪ ਬੀ ਦੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ। ਜਾਣਕਾਰੀ ਲਈ ਦੱਸ ਦੇਈਏ ਕਿ ਪਹਿਲਾਂ ਦਿੱਲੀ ਸਰਕਾਰ ਓਲੰਪਿਕ ਤੇ ਪੈਰਾਲੰਪਿਕ ’ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਤਿੰਨ ਕਰੋੜ, 2 ਕਰੋੜ ਤੇ 1 ਕਰੋੜ ਰੁਪਏ ਦਿੰਦੀ ਸੀ। ਪਰ ਹੁਣ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਪ੍ਰੋਤਸਾਹਨ ਰਾਸ਼ੀ ਵਧਾ ਦਿੱਤੀ ਗਈ ਹੈ।