ਦਿੱਲੀ ਸਰਕਾਰ ਮਾਮਲੇ ’ਤੇ ਪੂਰੀ ਨਜ਼ਰ ਰੱਖ ਰਹੀ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵੱਧਣ ਲੱਗੇ ਹਨ। ਸਕੂਲ ’ਚ ਵੀ ਕੁਝ ਬੱਚੇ ਕੋਰੋਨਾ ਪਾਜ਼ਿਟਿਵ ਨਿਕਲੇ ਹਨ, ਹੁਣ ਇਸ ਦਰਮਿਆਨ ਦਿੱਲੀ ਸਰਕਾਰ ਨੇ ਸਕੂਲਾਂ ਦੇ ਲਈ ਨਵੀਂ ਗਾਈਡਲਾਈਨ ਜਾਰੀ ਕੀਤੀਆਂ ਹਨ। ਇਸ ਦਰਮਿਆਨ ਦਿੱਲੀ ਸਰਕਾਰ ਨੇ ਸਕੂਲਾਂ ਲਈ ਨਵੀਂਆਂ ਗਾਇਡਲਾਈਨ ਜਾਰੀ ਕੀਤੀਆਂ ਹਨ। ਗਾਈਡਲਾਈਨ ਅਨੁਸਾਰ ਜੇਕਰ ਸਕੂਲ ’ਚ ਇੱਕ ਵੀ ਕੋਰੋਨਾ ਮਾਮਲਾ ਮਿਲੇ ਤਾਂ ਸਕੂਲ ਨੂੰ ਬੰਦ ਕਰ ਦਿੱਤਾ ਜਾਵੇ। (Delhi Corona Case)
ਦਰਅਸਲ ਦਿੱਲੀ ਦੇ ਇੱਕ ਨਿੱਜੀ ਸਕੂਲਾਂ ’ਚ ਇੱਕ ਵਿਦਿਆਰਥੀ ਤੇ ਅਧਿਆਪਕ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਤੋਂ ਬਾਅਦ ਕਲਾਸ ਦੇ ਸਾਰੇ ਵਿਦਿਆਰਥੀਆਂ ਨੂੰ ਛੁੱਟੀ ਦਿੱਤੀ ਗਈ। ਦਿੱਲੀ ਸਰਕਾਰ ਮਾਮਲੇ ’ਤੇ ਪੂਰੀ ਨਜ਼ਰ ਰੱਖ ਰਹੀ ਹੈ ਤੇ ਸਕੂਲ ਵੀ ਸਰਕਾਰ ਦੇ ਨਾਲ ਰਿਪੋਰਟ ਸਾਂਝੀ ਕਰ ਰਹੇ ਹਨ। ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਨੇ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਦਿੱਲੀ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ, ਸਕੂਲਾਂ ਨੂੰ ਕੋਵਿਡ -19 ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦੇਈਏ ਕਿ ਹੁਣ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਸਥਿਤੀ ਇਹ ਹੈ ਕਿ ਇੱਕ ਦਿਨ ਵਿੱਚ ਦੁੱਗਣੇ ਤੋਂ ਵੱਧ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਦਿੱਲੀ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ (Delhi Corona Case)
- ਜੇਕਰ ਕੋਈ ਕੋਰੋਨਾ ਪਾਜ਼ੀਟਿਵ ਕੇਸ ਪਾਇਆ ਜਾਂਦਾ ਹੈ, ਤਾਂ DoE ਨੂੰ ਤੁਰੰਤ ਸੂਚਿਤ ਕਰਨਾ ਹੋਵੇਗਾ।
- ਸਕੂਲ ’ਚ ਇੱਕ ਵੀ ਕੋਰੋਨਾ ਮਾਮਲਾ ਮਿਲੇ ਤਾਂ ਸਕੂਲ ਨੂੰ ਬੰਦ ਕਰ ਦਿੱਤਾ ਜਾਵੇ।
- ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਵਿੱਚ ਮਾਸਕ ਪਹਿਨਣਾ ਲਾਜ਼ਮੀ।
- ਸਮਾਜਿਕ ਦੂਰੀ ਦੀ ਪਾਲਣਾ ਕਰਨੀ ਪਵੇਗੀ,
- ਹੱਥਾਂ ਨੂੰ ਨਿਯਮਿਤ ਤੌਰ ‘ਤੇ ਧੋਣਾ ਪਵੇਗਾ ਅਤੇ ਕੋਰੋਨਾ ਬਾਰੇ ਜਾਗਰੂਕਤਾ ਫੈਲਾਉਣੀ ਪਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ