ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਰਵਾਈ ਈਡੀ ਵੱਲੋਂ ਕੀਤੀ ਗਏ ਤੇ ਈਡੀ ਨੇ ਸਤੇਂਦਰ ਜੈਨ ਨੂੰ ਗ੍ਹਿਫ਼ਤਾਰ ਕੀਤਾ ਹੈ। ਇਹ ਮਾਮਲਾ ਕੋਲਕੱਤਾ ਅਧਾਰਿਤ ਕੰਪਨੀ ਨਾਲ ਜੁੜਿਆ ਹੈ। ਇਹ ਮਾਮਲਾ 4.81 ਕਰੋੜ ਰੁਪਏ ਦਾ ਦੱਸਿਆ ਜਾ ਰਿਹਾ ਹੈ।

ਜੈਨ ਖਿਲਾਫ ਭ੍ਰਿਸ਼ਟਾਚਾਰ ਅਤੇ ਹਵਾਲਾ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਮਾਮਲਾ ਕੋਲਕਾਤਾ ਸਥਿਤ ਕੰਪਨੀ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਦੋ ਮਹੀਨੇ ਪਹਿਲਾਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਸੀਬੀਆਈ ਦੁਆਰਾ ਦਰਜ ਕੀਤੀ ਗਈ ਐਫਆਈਆਰ ਤੋਂ ਬਾਅਦ ਜੈਨ ਦੇ ਪਰਿਵਾਰ ਅਤੇ ਫਰਮਾਂ ਨਾਲ ਸਬੰਧਤ 4.81 ਕਰੋੜ ਰੁਪਏ ਦੀਆਂ ਅਚੱਲ ਜਾਇਦਾਦਾਂ ਅਸਥਾਈ ਤੌਰ ‘ਤੇ ਕੁਰਕ ਕੀਤੀਆਂ ਗਈਆਂ ਸਨ। ਸੀਬੀਆਈ ਨੇ ਅਗਸਤ 2017 ਵਿੱਚ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਇਹ ਮਾਮਲਾ ਈਡੀ ਨੂੰ ਟਰਾਂਸਫਰ ਕਰ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ