25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ
ਨਵੀਂ ਦਿੱਲੀ, ਏਜੰਸੀ। ਰਾਸ਼ਟਰੀ ਰਾਜਧਾਨੀ ਦੇ ਕਰੋਲ ਬਾਗ ਸਥਿਤ ਹੋਟਲ ਅਰਪਿਤ ਪੈਲੇਸ ‘ਚ ਮੰਗਲਵਾਰ ਸਵੇਰੇ ਅੱਗ ਲੱਗਣ ਕਾਰਨ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਝੁਲਸ ਗਏ ਜਦੋਂ ਕਿ 25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੇ ਸੁਨੀਲ ਚੌਧਰੀ ਨੇ ਦੱਸਿਆ ਕਿ ਅਰਪਿਤ ਹੋਟਲ ‘ਚੋਂ ਹੁਣ ਤੱਕ 17 ਵਿਅਕਤੀਆਂ ਦੀਆਂ ਲਾਸ਼ਾਂ ਨੂੰ ਕੱਢਿਆ ਗਿਆ ਹੈ। ਉਹਨਾ ਕਿਹਾ ਕਿ ਮਰਨ ਵਾਲਿਆਂ ‘ਚ ਇੱਕ ਮਹਿਲਾ ਅਤੇ ਬੱਚਾ ਵੀ ਸ਼ਾਮਲ ਹੈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਬਚਾਅ ਅਭਿਆਨ ਜਾਰੀ ਹੈ। ਉਹਨਾ ਕਿਹਾ ਕਿ 25 ਵਿਅਕਤੀਆਂ ਨੂੰ ਹੋਟਲ ‘ਚੋਂ ਸੁਰੱਖਿਆ ਕੱਢਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। (Fire)
ਇਸ ਤੋਂ ਪਹਿਲਾਂ ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ 4.35 ਵਜੇ ਹੋਟਲ ਅਰਪਿਤ ਪੈਲੇਸ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਅੱਗ ਦੀ ਸੂਚਨਾ ਮਿਲਦੇ ਹੀ ਤੁਰੰਤ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਭੇਜਿਆ ਗਿਆ। ਸੂਤਰਾਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਕਈ ਵਿਅਕਤੀਆਂ ਨੇ ਹੋਟਲ ਦੀਆਂ ਖਿੜਕੀਆਂ ‘ਚੋਂ ਛਾਲਾਂ ਮਾਰ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।