ਦਿੱਲੀ ‘ਚ ਮੇਅਰ ਦੀ ਚੋਣ ਦੌਰਾਨ ਭਾਰੀ ਹੰਗਾਮਾ, ਚੱਲੇ ਮੁੱਕੇ ਤੇ ਕੁਰਸੀਆਂ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ (Delhi MCD Election) ਤੋਂ ਪਹਿਲਾਂ ਨਿਗਮ ਪ੍ਰਾਸ਼ਦਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਨਿਗਮ ਵਿੱਚ ਜਿਉਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਬੈਚ ਦੇ ਅਫ਼ਸਰ ਸੱਤਿਆ ਸ਼ਰਮਾ ਨੇ ਉਪ ਰਾਜਪਾਲ ਵੱਲੋਂ ਨਾਮਜ਼ਦ ਕੌਂਸਲਰਾਂ ਨੂੰ ਸਹੁੰ ਚੁਕਾਉਣ ਲਈ ਸਭ ਤੋਂ ਪਹਿਲਾਂ ਇੱਕ ਮੈਂਬਰ ਦਾ ਨਾਂਅ ਬੁਲਾਇਆ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਕੌਂਸਲਰ ਮੁਕੇਸ਼ ਗੋਇਲ ਨੇ ਕਿਹਾ ਕਿ ਇਹ ਪ੍ਰਕਿਰਿਆ ਗਲਤ ਹੈ।

ਗੋਇਲ ਨੇ ਕਿਹਾ ਕਿ ਸਭ ਤੋਂ ਪਹਿਲਾਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਣੀ ਚਾਹੀਦੀ ਹੈ, ਇਸ ਤੋਂ ਬਾਅਦ ਸਦਨ ਵਿਚ ਕਾਫੀ ਹੰਗਾਮਾ ਹੋਇਆ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ‘ਆਪ’ ਦੇ ਕੌਂਸਲਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਵੀ ਦੋਵਾਂ ਧਿਰਾਂ ਵੱਲੋਂ ਹੰਗਾਮਾ ਜਾਰੀ ਹੈ। ਚਾਰ ਘੰਟੇ ਦੇ ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਮੇਅਰ ਦੀ ਚੋਣ ਮੁਲਤਵੀ ਹੋ ਸਕਦੀ ਹੈ। ਦੂਜੇ ਪਾਸੇ ਇਸ ਮੁੱਦੇ ‘ਤੇ ਅਦਾਲਤ ਜਾਣ ਦਾ ਸੰਕੇਤ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਨਿਗਮ ਦੇ 250 ਵਾਰਡਾਂ ‘ਚ ਹੋਈਆਂ ਚੋਣਾਂ ‘ਚ ‘ਆਪ’ ਨੇ 15 ਸਾਲਾਂ ਤੋਂ ਦਿੱਲੀ ਨਗਰ ਨਿਗਮ ‘ਚ ਬਣੀ ਭਾਜਪਾ ਨੂੰ ਹਰਾ ਕੇ 134 ਵਾਰਡ ਜਿੱਤੇ ਸਨ, ਜਦਕਿ ਭਾਜਪਾ ਨੇ 104 ਵਾਰਡਾਂ ‘ਤੇ ਜਿੱਤ ਹਾਸਲ ਕੀਤੀ ਸੀ। ਇਸ ਵਾਰ ਕਾਂਗਰਸ ਦੇ 9 ਕੌਂਸਲਰ ਜਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here