ਨਵੀਂ ਦਿੱਲੀ (ਏਜੰਸੀ)। Bomb Threat In Delhi Schools: ਸੋਮਵਾਰ ਨੂੰ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਰਾਜਧਾਨੀ ਦਿੱਲੀ ਤੇ ਰਾਸ਼ਟਰੀ ਰਾਜਧਾਨੀ ਖੇਤਰ ’ਚ ਦਹਿਸ਼ਤ ਫੈਲ ਗਈ। ਪੁਲਿਸ ਨੇ ਤੁਰੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ। ਇਹ ਧਮਕੀਆਂ ਸਕੂਲਾਂ ਨੂੰ ਈਮੇਲ ਰਾਹੀਂ ਭੇਜੀਆਂ ਗਈਆਂ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਤੇ ਸਪੈਸ਼ਲ ਸੈੱਲ ਨੇ ਜਾਂਚ ਸ਼ੁਰੂ ਕਰ ਦਿੱਤੀ ਪਰ ਸ਼ੁਰੂਆਤੀ ਤਲਾਸ਼ੀ ’ਚ ਉਨ੍ਹਾਂ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਇਹ ਖਬਰ ਵੀ ਪੜ੍ਹੋ : Calcium Deficiency In Women: ਔਰਤਾਂ ’ਚ ਕੈਲਸ਼ੀਅਮ ਦੀ ਕਮੀ: ਬਦਲਦੀ ਜੀਵਨ ਸ਼ੈਲੀ ਨਾਲ ਵਧ ਰਿਹਾ ਖ਼ਤਰਾ
ਪੁਲਿਸ ਟੀਮਾਂ ਹੁਣ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਈਮੇਲ ਕਿੱਥੋਂ ਆਈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਇਹ ਧਮਕੀਆਂ ਡੀਪੀਐਸ ਦਵਾਰਕਾ, ਮਾਡਰਨ ਕਾਨਵੈਂਟ ਸਕੂਲ (ਸੈਕਟਰ 4, ਦਵਾਰਕਾ) ਤੇ ਸ਼੍ਰੀਰਾਮ ਵਰਲਡ ਸਕੂਲ (ਸੈਕਟਰ 10, ਦਵਾਰਕਾ) ਸਮੇਤ ਕਈ ਸਕੂਲਾਂ ਨੂੰ ਭੇਜੀਆਂ ਗਈਆਂ ਸਨ। ਸਾਵਧਾਨੀ ਵਜੋਂ, ਸਕੂਲ ਪ੍ਰਸ਼ਾਸਨ ਨੇ ਮਾਪਿਆਂ ਨੂੰ ਬੱਚਿਆਂ ਨੂੰ ਵਾਪਸ ਬੁਲਾਉਣ ਲਈ ਸੁਨੇਹੇ ਭੇਜੇ ਤੇ ਉਨ੍ਹਾਂ ਨੂੰ ਸਕੂਲ ਵੱਲੋਂ ਸਖ਼ਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ। Bomb Threat In Delhi Schools